ਡੇਰਾ ਸੱਚਾ ਸੌਦਾ ਮੁਖੀ ਦੇ ਸਤਿਸੰਗ ‘ਚ ਹੰਗਾਮਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਂਖਰਪੁਰ 'ਚ ਉਸ ਸਮੇਂ ਹੰਗਾਮਾ ਹੋ ਗਿਆ ਜਦੋਂ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ ਨਾਂ 'ਤੇ ਚੱਲ ਰਹੇ ਲਾਈਵ ਸਤਿਸੰਗ ਦਾ ਸਿੱਖ ਜੱਥੇਬੰਦੀਆਂ ਨੇ ਆ ਕੇ ਵਿਰੋਧ ਕੀਤਾ। ਸਿੱਖ ਜੱਥੇਬੰਦੀਆਂ ਦੀ ਮੰਗ ਸੀ ਕਿ ਨਾਮ ਚਰਚਾ ਘਰ ਨੂੰ ਤੁਰੰਤ ਖਾਲੀ ਕੀਤਾ ਜਾਵੇ। ਸਥਿਤੀ ਵਿਗੜਦੀ ਦੇਖ ਪਹਿਲਾਂ ਤੋਂ ਮੌਜੂਦ ਸੁਰੱਖਿਆ ਮੁਲਾਜ਼ਮਾਂ ਨੇ ਇਸ ਦੀ ਸੂਚਨਾ ਉੱਚ ਅਧਿਕਾਰੀਆਂ ਨੂੰ ਦਿੱਤੀ।

ਜਾਣਕਾਰੀ ਅਨੁਸਾਰ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੇ ਲਾਈਵ ਸਤਿਸੰਗ ਦੌਰਾਨ ਇੱਕ ਅਹਿਮ ਜਾਣਕਾਰੀ ਦੇਣੀ ਸੀ, ਜੋ ਸਿੱਖ ਜੱਥੇਬੰਦੀਆਂ ਨੂੰ ਪਹਿਲਾਂ ਹੀ ਮਿਲ ਚੁੱਕੀ ਸੀ। ਸਿੱਖ ਜੱਥੇਬੰਦੀਆਂ ਨੇ ਧਰਨਾ ਸ਼ੁਰੂ ਕਰ ਦਿੱਤਾ, ਜੋ ਦੇਰ ਰਾਤ ਤੱਕ ਜਾਰੀ ਰਿਹਾ।

ਜ਼ਿਕਰਯੋਗ ਹੈ ਕਿ ਕਤਲ ਤੇ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਿਹਾ ਡੇਰਾ ਸੱਚਾ ਸੌਦਾ ਦਾ ਮੁਖੀ ਇੱਕ ਮਹੀਨੇ ਲਈ ਪੈਰੋਲ ’ਤੇ ਹੈ। ਆਪਣੇ ਆਪ ਨੂੰ ਮੈਸੇਂਜਰ ਆਫ਼ ਗੌਡ ਕਹਿਣ ਵਾਲਾ ਗੁਰਮੀਤ ਰਾਮ ਰਹੀਮ ਸਿੰਘ ਬਰਨਾਵਾ ਆਸ਼ਰਮ 'ਚ ਰਹਿ ਰਿਹਾ ਹੈ। ਰੋਹਤਕ ਜੇਲ੍ਹ ਤੋਂ ਸਖ਼ਤ ਸੁਰੱਖਿਆ ਵਿੱਚ ਪੁੱਜੇ ਗੁਰਮੀਤ ਰਾਮ ਰਹੀਮ ਦੇ ਆਸ਼ਰਮ ਦੀ ਸੁਰੱਖਿਆ ਦੇ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।