ਨਵੀਂ ਦਿੱਲੀ (ਪਾਇਲ): ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀਰਵਾਰ ਨੂੰ ਰਾਸ਼ਟਰੀ ਰਾਜਧਾਨੀ 'ਚ ਹਵਾ ਪ੍ਰਦੂਸ਼ਣ ਦੀ ਸਥਿਤੀ 'ਤੇ ਚਿੰਤਾ ਪ੍ਰਗਟ ਕਰਦੇ ਹੋਏ ਕਿਹਾ ਕਿ ਇਸ ਨਾਲ ਨਜਿੱਠਣ ਲਈ ਕੁਝ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸੋਨੀਆ ਗਾਂਧੀ ਨੇ ਸਰਦ ਰੁੱਤ ਸੈਸ਼ਨ 'ਚ ਹਵਾ ਪ੍ਰਦੂਸ਼ਣ ਦੀ ਸਥਿਤੀ 'ਤੇ ਚਰਚਾ ਦੀ ਮੰਗ ਨੂੰ ਲੈ ਕੇ ਸੰਸਦ ਕੰਪਲੈਕਸ 'ਚ ਵਿਰੋਧੀ ਸੰਸਦ ਮੈਂਬਰਾਂ ਨਾਲ ਪ੍ਰਦਰਸ਼ਨ ਕੀਤਾ।
ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਪੱਤਰਕਾਰਾਂ ਨੂੰ ਕਿਹਾ, “ਇਹ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਕੁਝ ਕਰੇ। ਦਮੇ ਤੋਂ ਪੀੜਤ ਛੋਟੇ ਬੱਚੇ ਸਾਹ ਨਹੀਂ ਲੈ ਪਾਉਂਦੇ, ਮੇਰੇ ਵਰਗੇ ਕਈ ਬਜ਼ੁਰਗ ਹਨ, ਉਨ੍ਹਾਂ ਲਈ ਵੀ ਇਹ ਮੁਸ਼ਕਲ ਹੈ।'' ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਹਵਾ ਪ੍ਰਦੂਸ਼ਣ ਦੀ ਸਥਿਤੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ।
ਉਸਨੇ ਕਿਹਾ, "ਮੌਸਮ ਦਾ ਆਨੰਦ ਮਾਣੋ। ਬਾਹਰ ਦੇਖੋ ਅਤੇ ਦੇਖੋ ਕਿ ਸਥਿਤੀ ਕਿਵੇਂ ਦੀ ਹੈ, ਜਿਵੇਂ ਸੋਨੀਆ ਜੀ ਨੇ ਕਿਹਾ ਸੀ, ਛੋਟੇ ਬੱਚੇ ਸਾਹ ਨਹੀਂ ਲੈ ਸਕਦੇ।" ਉਨ੍ਹਾਂ ਦਾਅਵਾ ਕੀਤਾ ਕਿ ਹਰ ਸਾਲ ਹਾਲਾਤ ਵਿਗੜਦੇ ਜਾ ਰਹੇ ਹਨ, ਪਰ ਕੋਈ ਠੋਸ ਕਦਮ ਨਹੀਂ ਚੁੱਕੇ ਜਾਂਦੇ। ਪ੍ਰਿਅੰਕਾ ਨੇ ਕਿਹਾ ਕਿ ਠੋਸ ਕਦਮ ਚੁੱਕਣ ਦੀ ਲੋੜ ਹੈ।



