Patiala ‘ਚ ਹਾਲਾਤ ਕਾਬੂ ਹੇਠ; ਪ੍ਰਸ਼ਾਸਨ ਨੇ ਲਾਇਆ ਕਰਫਿਊ

by jaskamal

ਨਿਊਜ਼ ਡੈਸਕ : ਪਟਿਆਲਾ ਵਿਚ ਅੱਜ ਦੋ ਧਿਰਾਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਟਿਆਲਾ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਕਰਫਿਊ ਅੱਜ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ 6 ਵਜੇ ਤੱਕ ਜਾਰੀ ਰਹੇਗਾ। ਸ਼ਹਿਰ ਵਿਚ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਮੈਜਸਿਟ੍ਰੇਟ ਵਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ। ਸਰਕਾਰ ਅਤੇ ਪ੍ਰਸ਼ਾਸਨ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਰਫਿਊ ਵਿਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ ਹੈ।

ਉਧਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਡੀ. ਜੀ. ਪੀ. ਨਾਲ ਗੱਲਬਾਤ ਕਰਕੇ ਇਸ ਸਾਰੇ ਮਾਮਲੇ ’ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਸਾਫ ਆਖਿਆ ਹੈ ਕਿ ਕਿਸੇ ਨੂੰ ਸੂਬੇ ਵਿਚ ਗੜਬੜੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ ਹੈ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਣ ਹੈ।

More News

NRI Post
..
NRI Post
..
NRI Post
..