ਯਾਸੀਨ ਮਲਿਕ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਦੀ ਵਧਾਈ ਸੁਰੱਖਿਆ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯਾਸੀਨ ਮਲਿਕ ਨੂੰ ਸਜ਼ਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਵਧਾਈ ਜਾਏਗੀ। ਦੱਸਿਆ ਜਾ ਰਿਹਾ ਹੈ ਕਿ ਅੱਤਵਾਦੀ ਫੰਡਿੰਗ ਦੇ ਮਾਮਲੇ 'ਚ ਸਜ਼ਾ ਸੁਣਾਉਣ ਵਾਲੇ ਜੱਜ ਪਰਵੀਨ ਸਿੰਘ ਨੂੰ ਵਾਈ ਕੈਟੇਗਰੀ ਦੀ ਸੁਰੱਖਿਆ ਦਿੱਤੀ ਜਾ ਸਕਦੀ ਹੈ।

ਯਾਸੀਨ ਮਲਿਕ ਨੂੰ ਵਿਸ਼ੇਸ਼ ਰਾਸ਼ਟਰੀ ਜਾਂਚ ਕੋਰਟ ਦੇ ਜੱਜ ਪਰਵੀਨ ਸਿੰਘ ਨੇ ਅੱਤਵਾਦੀ ਫੰਡਿੰਗ ਦੇ ਮਾਮਲੇ ਵਿਚ ਦੋਸ਼ੀ ਪਾਉਂਦੇ ਦੋ ਕੇਸਾਂ 'ਚ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਸਜ਼ਾ ਦੇ ਐਲਾਨ ਤੋਂ ਬਾਅਦ ਜੰਮੂ-ਕਸ਼ਮੀਰ ਦੇ ਨੇਤਾਵਾਂ ਵਲੋਂ ਫੈਸਲੇ ਦੀ ਨਿੰਦਾ ਕੀਤੀ ਜਾ ਰਹੀ ਹੈ ਤਾਂ ਸਜ਼ਾ ਸੁਣਾਉਣ ਵਾਲੇ ਜੱਜ ਦੀ ਸੁਰੱਖਿਆ ਸਬੰਧੀ ਖਤਰਾ ਵਧ ਗਿਆ ਹੈ, ਅਜਿਹੇ ਵਿਚ ਕੇਂਦਰ ਸਰਕਾਰ ਉਨ੍ਹਾਂ ਦੀ ਸੁਰੱਖਿਆ ਵਧਾ ਸਕਦੀ ਹੈ।