ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੇ ‘ਨੰਗੇ ਪੈਰੀਂ’ ਲੋਕਾਂ ਤੋਂ ਮੰਗੀਆਂ ਵੋਟਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੀ ਹੋਣ ਜਾ ਰਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਸ਼ਹਿਰੀਆਂ ਨਾਲ ਰਾਬਤਾ ਬਣਾਉਂਦਿਆ ‘ਨੰਗੇ ਪੈਰੀਂ’ ਡੋਰ ਟੂ ਡੋਰ ਜਾ ਕੇ ਵੋਟਾਂ ਮੰਗੀਆਂ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕੀਤੀ। ਗੋਲਡੀ ਨੇ ਕਿਹਾ ਕਿ ਵਿਧਾਇਕ ਜਾਂ ਮੈਂਬਰ ਪਾਰਲੀਮੈਂਟ ਦਾ ਕੰਮ ਲੋਕਾਂ ਦੇ 'ਚ ਰਹਿ ਕੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਨਾ ਹੁੰਦਾ ਹੈ।

ਜਿਕਰਯੋਗ ਹੈ ਕਿ ਸੰਗਰੂਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਹੋ ਰਹੀ ਹੈ। ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਜੋ ਸ਼ਾਮ 6 ਵਜੇ ਤੱਕ ਚੱਲੇਗਾ। ਪੋਲਿੰਗ ਨੂੰ ਲੈ ਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਸੀਟ 'ਤੇ ਆਮ ਆਦਮੀ ਪਾਰਟੀ (ਆਪ), ਕਾਂਗਰਸ, ਅਕਾਲੀ ਦਲ, ਭਾਜਪਾ ਅਤੇ ਅਕਾਲੀ ਦਲ (ਅੰਮ੍ਰਿਤਸਰ) ਵਿਚਾਲੇ ਮੁਕਾਬਲਾ ਹੈ ।ਵੋਟਾਂ ਦੀ ਗਿਣਤੀ 26 ਜੂਨ ਨੂੰ ਹੋਵੇਗੀ। ਸੰਗਰੂਰ ਸੀਟ 'ਤੇ ਕੁੱਲ 15 ਲੱਖ 69 ਹਜ਼ਾਰ 240 ਵੋਟਰ ਹਨ। ਜਿਸ 'ਚ 8 ਲੱਖ 30 ਹਜ਼ਾਰ 56 ਪੁਰਸ਼ ਤੇ 7 ਲੱਖ 39 ਹਜ਼ਾਰ 140 ਮਹਿਲਾ ਵੋਟਰ ਹਨ।