ਫਿਰੋਜ਼ਪੁਰ ਤੋਂ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ 4137 ਵੋਟਾਂ ਨਾਲ ਅੱਗੇ

by nripost

ਫਿਰੋਜ਼ਪੁਰ (ਨੇਹਾ)- ਫਿਰੋਜ਼ਪੁਰ 'ਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 1 ਜੂਨ ਨੂੰ ਪਈਆਂ ਵੋਟਾਂ ਦੇ ਨਤੀਜੇ ਐਲਾਨੇ ਜਾ ਰਹੇ ਹਨ। ਫਿਰੋਜ਼ਪੁਰ ਲੋਕ ਸਭਾ ਸੀਟ 'ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਜਗਦੀਪ ਸਿੰਘ ਕਾਕਾ ਬਰਾੜ, ਕਾਂਗਰਸ ਵਲੋਂ ਸ਼ੇਰ ਸਿੰਘ ਘੁਬਾਇਆ, ਅਕਾਲੀ ਦਲ ਵਲੋਂ ਨਰਦੇਵ ਸਿੰਘ ਬੌਬੀ ਮਾਨ, ਭਾਜਪਾ ਵਲੋਂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਬਸਪਾ ਵਲੋਂ ਸੁਰਿੰਦਰ ਸਿੰਘ ਕੰਬੋਜ ਚੋਣ ਮੈਦਾਨ 'ਚ ਉਤਰੇ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਸੀਟ ਤੋਂ ਕਿਸ ਪਾਰਟੀ ਦਾ ਉਮੀਦਵਾਰ ਬਾਜ਼ੀ ਮਾਰਦਾ ਹੈ। ਫਿਲਹਾਲ ਲੋਕ ਸਭਾ ਚੋਣਾਂ ਦੇ ਨਤੀਜੇ ਲਗਾਤਾਰ ਸਾਹਮਣੇ ਆ ਰਹੇ ਹਨ।

ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ 4137 ਵੋਟਾਂ ਨਾਲ ਅੱਗੇ
ਸ਼ੇਰ ਸਿੰਘ ਘੁਬਾਇਆ (ਕਾਂਗਰਸ) 262451
ਜਗਦੀਪ ਸਿੰਘ ਕਾਕਾ ਬਰਾੜ (ਆਪ) 258314
ਗੁਰਮੀਤ ਸਿੰਘ ਸੋਢੀ (ਭਾਜਪਾ) 251935
ਨਰਦੇਵ ਸਿੰਘ ਬੌਬੀ ਮਾਨ (ਅਕਾਲੀ ਦਲ) 246160
ਸੁਰਿੰਦਰ ਸਿੰਘ ਕੰਬੋਜ (ਬਸਪਾ) 8279