ਸੰਗਰੂਰ ਜ਼ਿਮਨੀ ਚੋਣ ਲਈ ‘ਦਲਬੀਰ ਗੋਲਡੀ’ ਨੂੰ ਕਾਂਗਰਸ ਨੇ ਉਮੀਦਵਾਰ ਐਲਾਨਿਆ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਲੋਕ ਸਭਾ ਸੀਟ 'ਤੇ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ ਦਾ ਨਾਂ ਵੀ ਸੁਣਨ ਨੂੰ ਮਿਲ ਰਿਹਾ ਸੀ ਪਰ ਜੇਕਰ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਸਾਂਝਾ ਉਮੀਦਵਾਰ ਬਣਾਉਣ ਦੀ ਕਵਾਇਦ ਸਿਰੇ ਨਾ ਚੜ੍ਹੀ ਤਾਂ ਗੋਲਡੀ ਦੇ ਨਾਂ ਦਾ ਐਲਾਨ ਕਰਨ ਦਾ ਫ਼ੈਸਲਾ ਕਾਂਗਰਸ ਵੱਲੋਂ ਅੰਦਰਖ਼ਾਤੇ ਕਰ ਲਿਆ ਗਿਆ ਹੈ।

ਅਕਾਲੀ ਦਲ, ਭਾਜਪਾ ਵੱਲੋਂ ਅਜੇ ਤੱਕ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ। ਭਾਜਪਾ ਵੱਲੋਂ ਪਿਛਲੇ ਦਿਨੀਂ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਘਰ ਜਾਣ ਦੌਰਾਨ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਉਮੀਦਵਾਰ ਬਣਾਉਣ ਦੀ ਪੇਸ਼ਕਸ਼ ਕਰਨ ਦੀ ਸੂਚਨਾ ਹੈ।