Congress Highcommand ਨੇ Sunil Jakhar ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਕੀਤਾ ਬਰਖਾਸਤ

by jaskamal

ਨਿਊਜ਼ ਡੈਸਕ : ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਨੂੰ ਲੈ ਕੇ ਕਾਂਗਰਸ ਹਾਈਕਮਾਨ ਦਾ ਫ਼ੈਸਲਾ ਆ ਗਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਅਨੁਸ਼ਾਸਨੀ ਕਮੇਟੀ ਦੀ ਸੁਨੀਲ ਜਾਖੜ ਨੂੰ ਸਸਪੈਂਡ ਕਰਨ ਦੀ ਸਿਫ਼ਾਰਿਸ਼ ਮਗਰੋਂ ਨਰਮੀ ਦਿਖਾਉਂਦਿਆਂ ਪਾਰਟੀ ’ਚੋਂ ਮੁਅੱਤਲ ਨਹੀਂ ਕੀਤਾ ਹੈ। ਜਾਖੜ ਨੂੰ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਸੇ ਦਰਮਿਆਨ ਕੇਰਲ ਕਾਂਗਰਸ ਦੇ ਨੇਤਾ ਕੇਵੀ ਥਾਮਸ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਹੈ।

 ਜ਼ਿਕਰਯੋਗ ਹੈ ਕਿ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਨੇ ਸੁਨੀਲ ਕੁਮਾਰ ਜਾਖੜ ਨੂੰ ਪਾਰਟੀ ’ਚੋਂ ਦੋ ਸਾਲ ਲਈ ਸਸਪੈਂਡ ਕਰਨ ਦੀ ਸਿਫਾਰਿਸ਼ ਕੀਤੀ ਸੀ ਤੇ ਕਿਹਾ ਸੀ ਕਿ ਜਿਸ ਤਰ੍ਹਾਂ ਜਾਖੜ ਨੇ ਪਾਰਟੀ ਦੇ ਖ਼ਿਲਾਫ਼ ਜਾ ਕੇ ਨਾ ਸਿਰਫ ਬਿਆਨਬਾਜ਼ੀ ਕੀਤੀ ਸਗੋਂ ਅਨੁਸ਼ਾਸਨ ਨੂੰ ਵੀ ਭੰਗ ਕੀਤਾ ਹੈ, ਲਿਹਾਜ਼ਾ ਉਨ੍ਹਾਂ ਨੂੰ ਦੋ ਸਾਲ ਲਈ ਪਾਰਟੀ ’ਚੋਂ ਸਸਪੈਂਡ ਕੀਤਾ ਜਾਣਾ ਚਾਹੀਦਾ ਹੈ।