ਪ੍ਰਦਰਸ਼ਨ ਦੌਰਾਨ ਕਾਂਗਰਸ ਦਾ ਅੰਦਰੂਨੀ ਕਲੇਸ਼ ਆਇਆ ਸਾਹਮਣੇ, ਬਰਿੰਦਰ ਢਿੱਲੋਂ ਤੇ ਨਵਜੋਤ ਸਿੱਧੂ ਵਿਚਾਲੇ ਤਿੱਖੀ ਬਹਿਸ

by jaskamal

ਨਿਊਜ਼ ਡੈਸਕ : ਚੰਡੀਗੜ੍ਹ 'ਚ ਮਹਿੰਗਾਈ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ ਦੌਰਾਨ ਪੰਜਾਬ ਕਾਂਗਰਸ ਦਾ ਅੰਦਰੂਨੀ ਕਲੇਸ਼ ਉਸ ਵੇਲੇ ਸਾਹਮਣੇ ਆ ਗਿਆ, ਜਦੋਂ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਿਚਕਾਰ ਤਿੱਖੀ ਬਹਿਸ ਹੋ ਗਈ। ਮਹਿੰਗਾਈ ਖ਼ਿਲਾਫ਼ ਪ੍ਰਦਰਸ਼ਨ ਦੌਰਾਨ ਨਵਜੋਤ ਸਿੰਘ ਸਿੱਧੂ, ਰਾਜਾ ਵੜਿੰਗ ਤੇ ਬਰਿੰਦਰ ਢਿੱਲੋਂ ਸਮੇਤ ਕਈ ਹੋਰ ਆਗੂ ਸ਼ਾਮਲ ਸਨ।

ਇਸ ਦੌਰਾਨ ਸੰਬੋਧਨ ਕਰਦਿਆਂ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਈਮਾਨਦਾਰ ਹਨ, ਜਦੋਂ ਕਿ ਕਾਂਗਰਸ 'ਚ ਕੁੱਝ ਆਗੂ ਬੇਈਮਾਨ ਹਨ। ਇਸ ਗੱਲ ਤੋਂ ਬਰਿੰਦਰ ਢਿੱਲੋਂ ਭੜਕ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੂੰ ਉਹ ਬੇਈਮਾਨ ਕਹਿ ਰਹੇ ਹਨ, ਉਨ੍ਹਾਂ ਦੇ ਨਾਂ ਦੱਸਣ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਇਸ ਗੱਲ ਨੂੰ ਵਾਪਸ ਲੈ ਲੈਣ। ਇਸ ਗੱਲ ਨੂੰ ਲੈ ਕੇ ਕਾਂਗਰਸ ਦੇ ਹੋਰ ਆਗੂਆਂ ਵੱਲੋਂ ਵੀ ਨਾਅਰੇਬਾਜ਼ੀ ਕੀਤੀ ਗਈ। ਦੋਹਾਂ ਆਗੂਆਂ ਦੇ ਸਮਰਥਕਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ।

More News

NRI Post
..
NRI Post
..
NRI Post
..