ਕਾਂਗਰਸ ਨੇਤਾ ਮਨੀਸ਼ ਤਿਵਾੜੀ ਦਾ ਨਵਜੋਤ ਸਿੱਧੂ ‘ਤੇ ਤਿੱਖਾ ਹਮਲਾ,ਕਿਹਾ …

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਨੇਤਾ ਮਨੀਸ਼ ਤਿਵਾੜੀ ਨੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 'ਤੇ ਤਿੱਖਾ ਹਮਲਾ ਬੋਲਦੇ ਹੋਏ ਸਿੱਧੂ ਨੂੰ ਕਾਂਗਰਸ ਦਾ ਕਿਰਾਏਦਾਰ ਦੱਸਿਆ। ਸਿੱਧੂ ਨਾਲ ਜੁੜੇ ਇਕ ਸਵਾਲ 'ਤੇ ਜਵਾਬ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਕਈ ਭਾਗੀਦਾਰ ਅਤੇ ਕਿਰਾਏਦਾਰ ਹੁੰਦੇ ਹਨ।

ਨਵਜੋਤ ਸਿੰਘ ਸਿੱਧੂ ਨੇ ਇਕ ਵਾਰ ਫਿਰ ਨਵਾਂ ਵਿਵਾਦ ਛੇੜ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ 5 ਸਾਲ ਦੇ ਮਾਫ਼ੀਆ ਰਾਜ ਕਾਰਨ ਪੰਜਾਬ ਵਿਧਾਨ ਸਭਾ ਚੋਣਾਂ ’ਚ ਹਾਰੀ। ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਿਨਾਂ ਕਿਸੇ ਦਾ ਨਾਂ ਲਏ ਸਿੱਧੂ ’ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਬੇਸ਼ੱਕ ਉਹ ਮੁੱਖ ਮੰਤਰੀ ਦੇ ਤੌਰ ’ਤੇ ਹਾਰ ਦੀ ਜ਼ਿੰਮੇਵਾਰੀ ਲੈ ਰਹੇ ਹਨ ਪਰ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ’ਤੇ ਉਹ ਕੁਝ ਨਹੀਂ ਬੋਲਣਗੇ।