ਕਾਂਗਰਸ ਪਾਰਟੀ ਦੇ ਸੁਰਜੇਵਾਲਾ ਤੇ ਦਿਗਵਿਜੈ ਕਰੋਨਾ ਪਾਜ਼ੇਟਿਵ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- ਕਾਂਗਰਸ ਦੇ ਜਨਰਲ ਸਕੱਤਰ ਦੇ ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਦੀ ਕਰੋਨਾ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।

ਸੁਰਜੇਵਾਲਾ ਨੇ ਟਵੀਟ ਕਰ ਕੇ ਕਿਹਾ, ‘‘ਅੱਜ ਸਵੇਰੇ ਮੇਰੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਜੇਕਰ ਕੋਈ ਵੀ ਵਿਅਕਤੀ ਪਿਛਲੇ ਪੰਜ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਇਆ ਹੈ ਤਾਂ ਖ਼ੁਦ ਨੂੰ ਇਕਾਂਤਵਾਸ ਕਰ ਲਵੇ ਅਤੇ ਜ਼ਰੂਰੀ ਸਾਵਧਾਨੀ ਵਰਤੇ।’’ ਉੱਧਰ, ਕਾਂਗਰਸੀ ਆਗੂ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਦਿਗਵਿਜੈ ਸਿੰਘ ਨੇ ਵੀ ਟਵੀਟ ਕਰ ਕੇ ਖ਼ੁਦ ਨੂੰ ਦਿੱਲੀ ਸਥਿਤ ਰਿਹਾਇਸ਼ ਵਿਚ ਇਕਾਂਤਵਾਸ ਕਰਨ ਬਾਰੇ ਜਾਣਕਾਰੀ ਦਿੱਤੀ ਹੈ।

ਉਨ੍ਹਾਂ ਟਵੀਟ ਕੀਤਾ, ‘‘ਮੇਰੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮੈਂ ਆਪਣੇ ਆਪ ਨੂੰ ਆਪਣੀ ਦਿੱਲੀ ਸਥਿਤ ਰਿਹਾਇਸ਼ ਵਿਚ ਇਕਾਂਤਵਾਸ ਕਰ ਲਿਆ ਹੈ। ਮੇਰੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਆਪਣੇ-ਆਪ ਨੂੰ ਇਕਾਂਤਵਾਸ ਕਰ ਲੈਣ ਅਤੇ ਸਾਰੀਆਂ ਸਾਵਧਾਨੀਆਂ ਵਰਤਦੇ ਹੋਏ ਆਪਣੀ ਸਿਹਤ ਦਾ ਖ਼ਿਆਲ ਰੱਖਣ।

More News

NRI Post
..
NRI Post
..
NRI Post
..