ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦਾ PM ਮੋਦੀ ’ਤੇ ਹਮਲਾ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਤਿੱਖਾ ਹਮਲਾ ਕੀਤਾ ਤੇ ਦੋਸ਼ ਲਾਇਆ ਕਿ ਕਾਂਗਰਸ ਦੇ ‘ਨਵਸੰਕਲਪ ਚਿੰਤਨ ਸ਼ਿਵਿਰ’ ਦੀ ਸ਼ੁਰੂਆਤ ਮੌਕੇ ਪਾਰਟੀ ’ਚ ਵੱਡੇ ਸੁਧਾਰ ਦੀ ਗੱਲ ਕੀਤੀ 'ਤੇ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ‘ਵੱਡੇ ਸਮੂਹਿਕ ਯਤਨਾਂ ਰਾਹੀਂ ਪਾਰਟੀ ’ਚ ਨਵੀਂ ਜਾਨ ਫ਼ੂਕੋ ਕਿਉਂਕਿ ਹੁਣ ਪਾਰਟੀ ਦਾ ਕਰਜ਼ਾ ਚੁਕਾਉਣ ਦਾ ਸਮਾਂ ਆ ਗਿਆ ਹੈ।’’

ਪ੍ਰਧਾਨ ਮੰਤਰੀ ’ਤੇ ਹਮਲਾ ਕਰਦੇ ਹੋਏ ਕਾਂਗਰਸ ਪ੍ਰਧਾਨ ਨੇ ਕਿਹਾ ਇਸ ਸਰਕਾਰ ਦੇ ‘ਘੱਟੋ-ਘੱਟ ਸਰਕਾਰ, ਵੱਧ ਤੋਂ ਵੱਧ ਸ਼ਾਸਨ’ ਦਾ ਮਤਲਬ ਘੱਟਗਿਣਤੀਆਂ ਨੂੰ ਡਰਾਉਣਾ ਹੈ, ਜਦਕਿ ਘੱਟਗਿਣਤੀ ਦੇਸ਼ ਦੇ ਬਰਾਬਰ ਦੇ ਨਾਗਰਿਕ ਹਨ। ਇਸ ਸਰਕਾਰ ਦੇ ‘ਘੱਟੋ-ਘੱਟ ਸਰਕਾਰ, ਵੱਧ ਤੋਂ ਵੱਧ ਸ਼ਾਸਨ’ ਦਾ ਮਤਲਬ ਹੈ ਸਿਆਸੀ ਵਿਰੋਧੀਆਂ ਨੂੰ ਡਰਾਉਣਾ, ਉਨ੍ਹਾਂ ਨੂੰ ਬਦਨਾਮ ਕਰਨਾ ਅਤੇ ਸਰਕਾਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਜੇਲ੍ਹਾਂ ’ਚ ਡੱਕਣਾ।’’