ਮਹਿੰਗਾਈ ਖ਼ਿਲਾਫ਼ ਕਾਂਗਰਸ ਦਾ ਪ੍ਰਦਰਸ਼ਨ, ਨਵਜੋਤ ਸਿੱਧੂ ਨੇ ਕਿਹਾ ਅਸੀਂ ਹਾਰੇ ਹਾਂ, ਮਰੇ ਨਹੀਂ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ’ਚ ਲਗਾਤਾਰ ਵੱਧ ਰਹੀਆਂ ਡੀਜ਼ਲ-ਪ੍ਰੈਟਰੋਲ ਅਤੇ ਸਲੰਡਰ ਦੀਆਂ ਕੀਮਤਾਂ ਤੋਂ ਲੋਕ ਬਹੁਤ ਪਰੇਸ਼ਾਨ ਹਨ। ਲਗਾਤਾਰ ਵੱਧਦੀ ਜਾ ਰਹੀ ਮਹਿੰਗਾਈ ਦੇ ਖਿਲਾਫ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ 'ਚ ਅੰਮ੍ਰਿਤਸਰ ’ਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਾਂਗਰਸ ਵਲੋਂ ਚਲਾਏ ਗਏ ਮਹਿੰਗਾਈ ਮੁਕਤ ਅਭਿਆਨ ਦੇ ਤਹਿਤ ਨਵਜੋਤ ਸਿੱਧੂ ਨੇ ਕਿਹਾ ਕਿ ਅਸੀਂ ਹਾਰੇ ਹਾਂ, ਮਰੇ ਨਹੀਂ।

ਦੱਸ ਦੇਈਏ ਕਿ ਪਿਛਲੇ ਇਕ ਹਫ਼ਤੇ ਤੋਂ ਘਰੇਲੂ ਚੀਜ਼ਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਭਰ ’ਚ ਮਹਿੰਗਾਈ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਖਾਣ-ਪੀਣ ਵਾਲੀਆਂ ਚੀਜ਼ਾਂ ਜਿਵੇਂ ਦਾਲਾਂ, ਸਬਜ਼ੀਆਂ ਸਿਲੰਡਰ ਆਦਿ ’ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਲੋਕ ਬਹੁਤ ਪਰੇਸ਼ਾਨ ਹਨ।

More News

NRI Post
..
NRI Post
..
NRI Post
..