ਕਾਂਗਰਸ ਕਰੇਗੀ ਆਪਣੇ ਸਾਰੇ ਵਾਅਦਿਆਂ ਤੇ ਅਮਲ : ਨਵਜੋਤ ਸਿੱਧੂ

by vikramsehajpal

ਦਿੱਲੀ (ਦੇਵ ਇੰਦਰਜੀਤ) : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਭਵਨ ਵਿਚ ਦਲਿਤ ਵਰਗ ਨਾਲ ਤਾਲੁਕ ਰੱਖਣ ਵਾਲੇ ਮੰਤਰੀਆਂ, ਵਿਧਾਇਕਾਂ ਨਾਲ ਗੱਲਬਾਤ ਕੀਤੀ। ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਨਾਲ ਸਿੱਧੂ ਨੇ ਦਲਿਤ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਕਰੀਬ 3 ਘੰਟੇ ਚੱਲੀ ਇਸ ਬੈਠਕ ਵਿਚ ਕਰੀਬ 20 ਮੰਤਰੀਆਂ ਅਤੇ ਵਿਧਾਇਕਾਂ ਨੇ ਸ਼ਿਰਕਤ ਕੀਤੀ। ਇਨ੍ਹਾਂ ਨੇ ਦਲਿਤ ਭਾਈਚਾਰੇ ਦੀ ਭਲਾਈ ਲਈ ਜ਼ਰੂਰੀ ਹਰ ਪ੍ਰੋਗਰਾਮ ਅਤੇ ਨੀਤੀ ਸਬੰਧੀ ਵਿਸਥਾਰ ਨਾਲ ਆਪਣੇ-ਆਪਣੇ ਵਿਚਾਰ ਰੱਖੇ।

ਬੈਠਕ ਵਿਚ ਦਲਿਤ ਭਾਈਚਾਰੇ ਦੀ ਹਰ ਇਕ ਮੰਗ ਅਤੇ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਵਲੋਂ ਦਲਿਤ ਭਾਈਚਾਰੇ ਦੇ ਮਸਲਿਆਂ ਦਾ ਹੱਲ ਕਰਨ ਲਈ ਵਿਆਪਕ ਕਦਮ ਚੁੱਕਣ ਦੀ ਯੋਜਨਾ ਬਣਾਈ ਗਈ। ਪੰਜਾਬ ਕਾਂਗਰਸ ਪ੍ਰਧਾਨ ਨੇ 18 ਨੁਕਤਿਆਂ ਦੇ ਏਜੰਡੇ ਨੂੰ ਪੂਰਾ ਕਰਨ ਦਾ ਸੰਕਲਪ ਦੁਹਰਾਉਂਦੇ ਹੋਏ ਕਿਹਾ ਕਿ ਦਲਿਤ ਭਾਈਚਾਰੇ ਨਾਲ ਕੀਤੇ ਸਾਰੇ ਵਾਅਦੇ ਛੇਤੀ ਤੋਂ ਛੇਤੀ ਪੂਰੇ ਕੀਤੇ ਜਾਣਗੇ।

More News

NRI Post
..
NRI Post
..
NRI Post
..