ਬਠਿੰਡਾ (ਕਿਰਨ) : ਸਮਾਜ ਵਿਰੋਧੀ ਅਨਸਰਾਂ ਵਲੋਂ ਬਠਿੰਡਾ-ਦਿੱਲੀ ਰੇਲਵੇ ਟ੍ਰੈਕ 'ਤੇ ਬੰਗੀ ਨਗਰ ਨੇੜੇ ਨਾਕਾ ਲਗਾ ਕੇ ਰੇਲ ਗੱਡੀ ਨੂੰ ਪਲਟਾਉਣ ਦੀ ਕੋਸ਼ਿਸ਼ ਕੀਤੀ ਗਈ। ਰੇਲਵੇ ਮੁਲਾਜ਼ਮਾਂ ਦੀ ਮੁਸਤੈਦੀ ਕਾਰਨ ਵੱਡਾ ਰੇਲ ਹਾਦਸਾ ਹੋਣੋਂ ਟਲ ਗਿਆ। ਫਿਲਹਾਲ ਰੇਲਵੇ ਅਧਿਕਾਰੀ, ਰੇਲਵੇ ਪੁਲਸ ਅਤੇ ਜ਼ਿਲਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਤਵਾਰ ਸਵੇਰੇ ਕਰੀਬ ਤਿੰਨ ਵਜੇ ਇਕ ਮਾਲ ਗੱਡੀ ਲੰਘਣ ਵਾਲੀ ਸੀ। ਇਸ ਦੌਰਾਨ ਰੇਲਵੇ ਟ੍ਰੈਕ 'ਤੇ ਕਿਸੇ ਅਣਸੁਖਾਵੀਂ ਘਟਨਾ ਦੇ ਡਰੋਂ ਰੇਲਵੇ ਡਰਾਈਵਰ ਨੇ ਕੈਬਿਨ ਮੈਨ ਨਾਲ ਮਿਲ ਕੇ ਟਰੇਨ ਰੋਕ ਦਿੱਤੀ। ਇਸ ਮਾਮਲੇ ਦੀ ਸੂਚਨਾ ਰੇਲਵੇ ਅਧਿਕਾਰੀਆਂ ਅਤੇ ਜੀ.ਆਰ.ਪੀ. ਜੀਆਰਪੀ ਦੇ ਅਧਿਕਾਰੀਆਂ ਸਮੇਤ ਮੌਕੇ 'ਤੇ ਪਹੁੰਚ ਕੇ ਦੇਖਿਆ ਕਿ ਕਿਸੇ ਨੇ ਰੇਲਵੇ ਟਰੈਕ ਦੇ ਵਿਚਕਾਰ ਮੋਟੀਆਂ ਪੱਟੀਆਂ ਰੱਖੀਆਂ ਹੋਈਆਂ ਸਨ, ਜਿਸ ਨੂੰ ਰੇਲਗੱਡੀ ਪਲਟਾਉਣ ਦੀ ਸਾਜ਼ਿਸ਼ ਮੰਨੀ ਜਾ ਰਹੀ ਹੈ। ਫਿਲਹਾਲ ਰੇਲਵੇ ਅਧਿਕਾਰੀ ਅਤੇ ਆਰਪੀਐਫ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਸ ਟ੍ਰੈਕ 'ਤੇ ਛੇ ਮੇਲ ਟਰੇਨਾਂ ਚੱਲਦੀਆਂ ਹਨ। ਹਜ਼ਾਰਾਂ ਯਾਤਰੀਆਂ ਦੀ ਜਾਨ ਨੂੰ ਖਤਰਾ ਹੋ ਸਕਦਾ ਸੀ। ਇਸ ਤੋਂ ਪਹਿਲਾਂ ਵੀ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਅਜਿਹੀਆਂ ਸਾਜ਼ਿਸ਼ਾਂ ਦਾ ਪਰਦਾਫਾਸ਼ ਹੋ ਚੁੱਕਾ ਹੈ ਅਤੇ ਕਈ ਟਰੇਨਾਂ ਹਾਦਸਿਆਂ ਦਾ ਸ਼ਿਕਾਰ ਹੋ ਚੁੱਕੀਆਂ ਹਨ। ਹਾਲ ਹੀ ਵਿੱਚ ਕੇਂਦਰ ਸਰਕਾਰ ਵੱਲੋਂ ਰੇਲਵੇ ਟਰੈਕ ਨਾਲ ਛੇੜਛਾੜ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਬੈਰੀਕੇਡ ਲਗਾ ਕੇ ਰੇਲ ਗੱਡੀ ਨੂੰ ਢਾਹੁਣ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।