ਠੇਕੇ ’ਤੇ ਕੰਮ ਕਰਨ ਵਾਲਿਆਂ ਨੂੰ ਸਰਕਾਰ ਬਣਨ ’ਤੇ ਨੂੰ ਪੱਕਾ ਕੀਤਾ ਜਾਵੇਗਾ : ਸੁਖਬੀਰ ਬਾਦਲ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਸਰਕਾਰ ਦੀਆਂ ਜਨਵਿਰੋਧੀ ਨੀਤੀਆਂ ਅਤੇ ਵਾਲਮੀਕਿ ਮਜ਼੍ਹਬੀ ਸਮੁਦਾਏ ਨੂੰ ਆ ਰਹੀਆਂ ਮੁਸ਼ਕਲਾਂ ਨੂੰ ਲੈ ਕੇ ਹਲਕਾ ਦੱਖਣ ਦੇ ਗੁੱਜਰਪੁਰਾ ਖੇਤਰ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਦੱਖਣ ਦੇ ਇੰਚਾਰਜ ਤਲਵੀਰ ਸਿੰਘ ਗਿੱਲ ਦੀ ਪ੍ਰਧਾਨਗੀ ਵਿਚ ਵਿਸ਼ਾਲ ਰੈਲੀ ਦਾ ਪ੍ਰਬੰਧ ਕੀਤਾ ਗਿਆ। ਇਸ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

ਸਥਾਨਕ ਗੁੱਜਰਪੁਰਾ ਵਿਚ ਹੋਈ ਰੈਲੀ ਵਿਚ ਜਿੱਥੇ ਦਲਿਤ ਨੇਤਾਵਾਂ ਵੱਲੋਂ ਮੌਜੂਦਾ ਸਰਕਾਰ ਵੱਲੋਂ ਹੋ ਰਹੀ ਨਜ਼ਰਅੰਦਾਜ਼ੀ ਪ੍ਰਤੀ ਆਪਣੇ ਵਿਚਾਰ ਰੱਖੇ। ਉਥੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵਿਚ ਦਲਿਤ ਸਮੁਦਾਏ ਦੇ ਹਿੱਤ ਵਿਚ ਜਿੰਨੀਆਂ ਵੀ ਲਾਭਕਾਰੀ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਉਨ੍ਹਾਂ ਸਾਰੀਆਂ ਸਕੀਮਾਂ ਨੂੰ ਕਾਂਗਰਸ ਨੇ ਤੋੜ-ਮਰੋੜ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਅਨੁਸੂਚਿਤ ਜਾਤੀ ਵਰਗ ਦੇ 4 ਲੱਖ ਵਿਦਿਆਰਥੀਆਂ ਨੂੰ ਵਜ਼ੀਫਾ ਫੰਡ ਉਪਲੱਬਧ ਕਰਵਾਇਆ ਜਾਂਦਾ ਸੀ ਪਰ ਮੌਜੂਦਾ ਸਰਕਾਰ ਦੇ ਇਕ ਕੈਬਨਿਟ ਮੰਤਰੀ ਨੇ ਦਲਿਤ ਵਿਦਿਆਰਥੀਆਂ ਨੂੰ ਮਿਲਣ ਵਾਲੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿਚ ਕਰੋੜਾਂ ਦੀ ਗੜਬੜੀ ਕਰ ਕੇ ਉਨ੍ਹਾਂ ਨੂੰ ਪੜ੍ਹਾਈ ਤੋਂ ਵੀ ਵਾਂਝੇ ਕਰ ਦਿੱਤਾ। ਦਲਿਤ ਵਿਦਿਆਰਥੀਆਂ ਦੀਆਂ ਸਕੂਲਾਂ ਯੂਨਿਵਰਸਿਟੀਆਂ ਵਿਚ 33 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣਗੀਆਂ।

ਠੇਕੇ ’ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਸਰਕਾਰ ਬਣਨ ’ਤੇ ਪੱਕਾ ਕੀਤਾ ਜਾਵੇਗਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਗਵਾਨ ਵਾਲਮੀਕਿ ਤੀਰਥ ’ਤੇ 300 ਕਰੋੜ ਖ਼ਰਚ ਕਰ ਕੇ ਉਸ ਨੂੰ ਸੰਸਾਰ ਦੇ ਨਕਸ਼ੇ ਉੱਤੇ ਖੜ੍ਹਾ ਕਰ ਦਿੱਤਾ ਅਤੇ ਮੌਜੂਦਾ ਸਰਕਾਰ ਤੀਰਥ ਦੀ ਲਗਾਤਾਰ ਨਜ਼ਰਅੰਦਾਜ਼ੀ ਕਰ ਰਹੀ ਹੈ।

ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਪੰਜਾਬ ਵਿਚ ਸਰਕਾਰ ਬਣਨ ਉੱਤੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਨੂੰ ਜਿਨ੍ਹਾਂ ਨੂੰ 200 ਯੂਨਿਟ ਬਿਜਲੀ ਮੁਫਤ ਮਿਲਦੀ ਹੈ, ਉਨ੍ਹਾਂ ਨੂੰ 400 ਯੂਨਿਟ ਬਿਜਲੀ ਮਿਲੇਗੀ। ਸ਼੍ਰੋਮਣੀ ਅਕਾਲੀ ਦਲ ਨੇ 13 ਨਕਾਤੀ ਪ੍ਰੋਗਰਾਮਾਂ ਵਿਚ ਸਾਰੇ ਵਰਗਾਂ ਦੇ ਭਲੇ ਲਈ ਪ੍ਰੋਗਰਾਮ ਤਿਆਰ ਕੀਤੇ ਹਨ ਅਤੇ ਜਿਸ ਦਾ ਹਰ ਇਕ ਵਰਗ ਨੂੰ ਲਾਭ ਹੋਵੇਗਾ।

ਉਨ੍ਹਾਂ ਨੇ ਅਕਾਲੀ ਦਲ ਬਸਪਾ ਗੱਠਜੋੜ ਵੱਲੋਂ ਹਲਕਾ ਸੈਂਟਰ ਦੀ ਇੰਚਾਰਜ ਬੀਬੀ ਦਲਬੀਰ ਕੌਰ ਨੇ ਸੁਖਬੀਰ ਸਿੰਘ ਬਾਦਲ ਨੂੰ ਕ੍ਰਿਪਾਨ ਭੇਟ ਕਰ ਕੇ ਸਨਮਾਨਿਤ ਕੀਤਾ।