ਜਿੰਮ ਨੂੰ ਲੈ ਹੋਇਆ ਵਿਵਾਦ ,ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜਖ਼ਮੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨੌਜਵਾਨਾਂ ਦੇ 2 ਧਿਰਾਂ ਵਿਚਾਲੇ ਖੂਨੀ ਝੜਪ ਹੋ ਗਈ। ਦੱਸਿਆ ਜਾ ਰਿਹਾ 20 ਤੋਂ ਵੱਧ ਨੌਜਵਾਨਾਂ ਨੇ ਜਿੰਮ ਤੋਂ ਬਾਹਰ ਨਿਕਲਦੇ 5 ਦੋਸਤਾਂ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ। ਹਮਲਾਵਰਾਂ ਨੇ ਨੌਜਵਾਨਾਂ 'ਤੇ ਗੋਲੀਆਂ ਵੀ ਚਲਾਈਆਂ । ਇਸ ਹਮਲੇ ਦੌਰਾਨ 3 ਨੌਜਵਾਨ ਗੰਭੀਰ ਜਖ਼ਮੀ ਹੋ ਗਏ, ਜਦਕਿ ਇੱਕ ਦੀ ਹਾਲਤ ਨਾਜ਼ੁਕ ਹੋਣ ਕਰਕੇ ਉਸ ਨੂੰ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । 2 ਜਖ਼ਮੀਆਂ ਦੀ ਪਛਾਣ ਹਰਨੂਰ ਤੇ ਜਗਰੂਪ ਸਿੰਘ ਦੇ ਰੂਪ 'ਚ ਹੋਈ ਹੈ । ਇਹ ਸਾਰੀ ਘਟਨਾ ਤਰਨਤਾਰਨ ਦੇ ਅੰਮ੍ਰਿਤਸਰ ਬਾਈਪਾਸ ਕੋਲ ਵਾਪਰੀ । ਜਖ਼ਮੀ ਨੌਜਵਾਨ ਨੇ ਦੱਸਿਆ ਕਿ ਉਹ ਜਿੰਮ ਦੇ ਕੋਲ ਖੜ੍ਹਾ ਸੀ ਜਦੋ 20 ਤੋਂ ਵੱਧ ਨੌਜਵਾਨ ਤੇਜ਼ਧਾਰ ਹਥਿਆਰ ਤੇ ਪਿਸਤੌਲ ਲੈ ਕੇ ਆਏ ਤੇ ਅਚਾਨਕ ਹਮਲਾ ਕਰ ਦਿੱਤਾ । ਸੂਚਨਾ ਮਿਲਦੇ ਹੀ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।