ਧਰਮ ਪਰਿਵਰਤਨ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ: SGPC ਪ੍ਰਧਾਨ ਧਾਮੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : SGPC ਪ੍ਰਧਾਨ ਧਾਮੀ ਨੇ ਕਿਹਾ ਕਿ ਧਰਮ ਪਰਿਵਰਤਨ ਨੂੰ ਸਿਆਸੀ ਰੰਗਤ ਨਾ ਦਿੱਤੀ ਜਾਵੇ,ਉਨ੍ਹਾਂ ਨੇ ਕਿਹਾ ਕਦੇ ਵੀ ਸਵੈ ਇੱਛਾ ਤੋਂ ਬਿਨਾਂ ਜ਼ਬਰਦਸਤੀ ਧਰਮ ਪਰਿਵਰਤਨ ਨਹੀਂ ਕੀਤਾ ਜਾਂਦਾ । ਸ਼੍ਰੋਮਣੀ ਕਮੇਟੀ ਕਿਸੇ ਪ੍ਰਕਾਰ ਦੇ ਲਾਲਚ ਕਾਰਨ ਕੀਤੇ ਧਰਮ ਪਰਿਵਰਤਨ ਦੇ ਸਖ਼ਤ ਖ਼ਿਲਾਫ਼ ਹੈ। ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਾਗੀਰ ਕੌਰ ਵਲੋਂ ਅਕਾਲੀ ਦਲ 'ਚ ਜਾਣ ਨੂੰ ਲੈ ਕੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਕੋਈ ਵੀ ਪਾਰਟੀ ਕਾਮਯਾਬ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਚਲਾਈ ਗਈ ਸੀ। ਬਣਦੀ ਸਿੰਘਾਂ ਨੂੰ ਲੈ ਕੇ ਰਾਜਪਾਲ ਨੂੰ ਮੰਗ ਪੱਤਰ ਵੀ ਦਿੱਤਾ ਜਾਵੇਗਾ ।