ਕੋਰੋਨਾ: ਮਹਾਰਾਸ਼ਟਰ ਵਿਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸਮਾਗਮਾਂ ‘ਤੇ ਰੋਕ

by vikramsehajpal

ਮੁੰਬਈ (ਦੇਵ ਇੰਦਰਜੀਤ)- ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਰਾਜ ਵਿਚ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿਚ ਇਕੱਠ 'ਤੇ ਪਾਬੰਦੀ ਲਗਾਈ ਗਈ ਹੈ।

ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਐਤਵਾਰ ਨੂੰ ਕੋਰੋਨਾ ਲਈ ਇਸ ਨਵੀਂ ਪਾਬੰਦੀ ਦਾ ਐਲਾਨ ਕੀਤਾ ਹੈ। ਠਾਕਰੇ ਨੇ ਕਿਹਾ ਕਿ ਰਾਜ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਆ ਗਈ ਹੈ ਜਾਂ ਨਹੀਂ, ਇਹ ਦੋ ਹਫਤਿਆਂ ਵਿਚ ਸਾਫ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਿਮਾਰੀ ਵਿਰੁੱਧ ਲੜਾਈ ਵਿਸ਼ਵ ਯੁੱਧ ਵਰਗੀ ਹੈ ਅਤੇ ਮਾਸਕ ਇਸ ਲਾਗ ਦੇ ਵਿਰੁੱਧ ਪ੍ਰਭਾਵਸ਼ਾਲੀ ਢਾਲ ਹੈ। ਰਾ ਠਾਕਰੇ ਨੇ ਕਿਹਾ ਕਿ ਅਸੀਂ ਸਭ ਕੁਝ ਖੁੱਲਾ ਰੱਖਣਾ ਚਾਹੁੰਦੇ ਹਾਂ, ਪਰ ਮਾਮਲੇ ਵਧਦੇ ਜਾ ਰਹੇ ਹਨ ਪਿਛਲੇ ਦੋ ਹਫਤਿਆਂ ਵਿੱਚ ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ।

ਦੱਸ ਦੇਈਏ ਕਿ ਸ਼ਨੀਵਾਰ ਨੂੰ ਮਹਾਰਾਸ਼ਟਰ ਵਿੱਚ 6281 ਨਵੇਂ ਕੇਸ ਸਾਹਮਣੇ ਆਏ, ਜੋ ਕਿ ਪਿਛਲੇ 85 ਦਿਨਾਂ ਵਿੱਚ ਸਭ ਤੋਂ ਵੱਧ ਹੈ। ਇਸ ਤੋਂ ਬਾਅਦ ਰਾਜ ਵਿੱਚ ਸੰਕਰਮਿਤ ਮਾਮਲਿਆਂ ਦੀ ਕੁੱਲ ਸੰਖਿਆ 20,93,913 ਹੋ ਗਈ ਹੈ।