ਪੰਜਾਬ ਸਰਕਾਰ ਨੇ ਕੋਰੋਨਾ ਨੂੰ ਲੈ ਕੇ ਵਧਾਈਆਂ ਪਾਬੰਦੀਆਂ, ਜਾਣੋ ਨਿਯਮਾਂ ਬਾਰੇ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ 25 ਫਰਵਰੀ ਤੱਕ ਕੋਰੋਨਾ ਪਾਬੰਦੀਆਂ 'ਚ ਵਾਧਾ ਕੀਤਾ ਹੈ। ਹਾਲਾਂਕਿ ਦੇਸ਼ 'ਚ ਕੋਰੋਨਾ ਦੇ ਮਾਮਲੇ ਲਗਾਤਾਰ ਘੱਟ ਰਹੇ ਹਨ। ਪੰਜਾਬ ਸਰਕਾਰ ਨੇ ਵੀ ਕੋਰੋਨਾ ਨਿਯਮਾਂ 'ਚ ਕੁੱਝ ਢਿੱਲ ਦਿੰਦਿਆ ਹੁਕਮ ਜਾਰੀ ਕੀਤੇ ਹਨ। ਵਿਦਿਆਰਥੀ ਫੈਸਲਾ ਕਰ ਸਕਦੇ ਹਨ ਕਿ ਉਨ੍ਹਾਂ ਨੇ ਸਕੂਲ ਜਾਣਾ ਹੈ ਜਾਂ ਫਿਰ ਆਨਲਾਈਨ ਕਲਾਸਾਂ ਲਗਾਉਣੀਆਂ ਹਨ। 15 ਸਾਲ ਤੋਂ ਵਧੇਰੇ ਉਮਰ ਵਾਲੇ ਵਿਦਿਆਰਥੀਆਂ ਲਈ ਪਹਿਲੀ ਡੋਜ਼ ਲੱਗੀ ਹੋਣੀ ਲਾਜ਼ਮੀ ਹੈ।

ਇਸ ਤੋਂ ਇਲਾਵਾ ਜਨਤਕ ਥਾਵਾਂ ਬਾਰ, ਸਿਨੇਮਾ ਹਾਲ, ਮਾਲ, ਜਿੰਮ, ਰੈਸਟੋਰੈਂਟ, ਮਿਊਜ਼ੀਅਮ, ਚਿੜੀਆਘਰ ਆਦਿ 75 ਫ਼ੀਸਦੀ ਸਮਰਥਾ ਨਾਲ ਚਲਾਏ ਜਾ ਸਕਦੇ ਹਨ। ਏ.ਸੀ. ਬੱਸਾਂ ਵਿਚ 50 ਫ਼ੀਸਦੀ ਨਾਲ ਹੀ ਚੱਲਣਗੀਆਂ।