ਪੰਜਾਬ ‘ਚ ਕੋਰੋਨਾ ਦੀ ਰਫ਼ਤਾਰ 24 ਘੰਟਿਆਂ ‘ਚ ਆਏ 2100 ਤੋਂ ਵੱਧ ਮਾਮਲੇ

by mediateam

ਅੰਮ੍ਰਿਤਸਰ ਡੈਸਕ (ਐਨ.ਆਰ.ਆਈ. ਮੀਡਿਆ) : ਬੀਤੇ 24 ਘੰਟਿਆਂ ਵਿੱਚ ਪੰਜਾਬ 'ਚ ਕੋਰੋਨਾ ਵਾਇਰਸ ਦੇ 2,110 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 61 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਸਾਢੇ 65 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 65,583 ਹੋ ਗਈ ਹੈ।

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 1,923 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 75 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 65,583 ਮਰੀਜ਼ਾਂ ਵਿੱਚੋਂ 47,020 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 16,640 ਐਕਟਿਵ ਮਾਮਲੇ ਹਨ। 

More News

NRI Post
..
NRI Post
..
NRI Post
..