ਬੀਤੇ 24 ਘੰਟਿਆਂ ‘ਚ ਪੰਜਾਬ ਵਿਚ ਕੋਰੋਨਾ ਨਾਲ 186 ਲੋਕਾਂ ਦੀ ਮੌਤ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਜਿੱਥੇ ਪਹਿਲਾਂ ਕਮੀ ਦੇਖੀ ਜਾ ਰਹੀ ਸੀ, ਉੱਥੇ ਹੀ ਹੁੱਣ ਮਾਮਲੇ ਵੱਧਦੇ ਦਿਖਾਈ ਦੇ ਰਹੇ ਹਨ। ਜਿਸਦੇ ਚੱਲਦੇ ਅੱਜ ਲੁਧਿਆਣਾ 'ਚ 438, ਐਸ. ਏ. ਐਸ ਨਗਰ 268, ਬਠਿੰਡਾ 385, ਜਲੰਧਰ 337, ਪਟਿਆਲਾ 259, ਅੰਮ੍ਰਿਤਸਰ 297, ਫਾਜ਼ਿਲਕਾ 251, ਸ੍ਰੀ ਮੁਕਤਸਰ ਸਾਹਿਬ 121, ਮਾਨਸਾ 318, ਹੁਸ਼ਿਆਰਪੁਰ 167, ਪਠਾਨਕੋਟ 192, ਸੰਗਰੂਰ 180, ਫਰੀਦਕੋਟ 104, ਰੋਪੜ 146, ਮੋਗਾ 48, ਫਿਰੋਜ਼ਪੁਰ 178, ਫਤਿਹਗੜ੍ਹ ਸਾਹਿਬ 83, ਐਸ.ਬੀ.ਐਸ ਨਗਰ 62, ਗੁਰਦਾਸਪੁਰ 161, ਕਪੂਰਥਲਾ 70, ਤਰਨਤਾਰਨ 31 ਅਤੇ ਬਰਨਾਲਾ 'ਚ 28 ਨਵੇਂ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ।

ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਹੀ ਜਾ ਰਿਹਾ ਹੈ। ਉਥੇ ਪੰਜਾਬ ਵਿਚ ਵੀ ਇਸ ਵਾਇਰਸ ਦਾ ਪਸਾਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਸਰਕਾਰ ਵਲੋਂ ਵੈਕਸੀਨੇਸ਼ਨ ਵੀ ਲਗਾਈ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਵਾਇਰਸ ਘਾਤਕ ਹੁੰਦਾ ਜਾ ਰਿਹਾ ਹੈ। ਇਸ ਕਾਰਣ ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ 'ਤੇ ਤਰ੍ਹਾਂ-ਤਰ੍ਹਾਂ ਦੀਆਂ ਗਾਈਡਲਾਈਨਜ਼ ਜਾਰੀ ਕੀਤੀਆਂ ਗਈਆਂ ਹਨ। ਇਸ ਘਾਤਕ ਵਾਇਰਸ ਕਾਰਣ ਬੁੱਧਵਾਰ ਨੂੰ 186 ਮਰੀਜ਼ਾਂ ਦੀ ਜਾਨ ਚਲੀ ਗਈ ਜਦੋਂ ਕਿ ਇਸ ਲਾਗ ਕਾਰਣ 4124 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਪੰਜਾਬ 'ਚ ਕੋਰੋਨਾ ਕਾਰਣ ਹੋਣ ਵਾਲੀਆਂ ਮੌਤਾਂ ਦਾ ਅੰਕੜਾ 13827 ਤੱਕ ਪਹੁੰਚ ਗਿਆ ਹੈ। ਰਾਜ 'ਚ ਕੁੱਲ 5,52,235 ਲੋਕ ਪਾਜ਼ੇਟਿਵ ਪਾਏ ਜਾ ਚੁੱਕੇ ਹਨ ਅਤੇ ਅੱਜ ਇਸ ਬਿਮਾਰੀ ਨੂੰ 6397 ਮਰੀਜ਼ਾਂ ਨੇ ਮਾਤ ਦਿੱਤੀ ਹੈ ਜਿਸ ਦੇ ਚੱਲਦੇ 4,87,859 ਲੋਕ ਇਸ ਤੋਂ ਸਿਹਤਮੰਦ ਹੋਏ ਹਨ। ਇਸ ਸਮੇਂ ਵੀ 50,549 ਲੋਕ ਇਸ ਬਿਮਾਰੀ ਨਾਲ ਲੜ ਰਹੇ ਹਨ।

More News

NRI Post
..
NRI Post
..
NRI Post
..