Corona ਦੇ ਮਰੀਜ਼ਾਂ ਨੂੰ ਚੋਣ ਕਮਿਸ਼ਨ ਵੱਲੋਂ ਸਹੂਲਤ; ਘਰ ਬੈਠੇ ਪਾ ਸਕੋਗੇ ਵੋਟ, ਜਾਣੋ ਕਿਵੇਂ

by jaskamal

ਨਿਊਜ਼ ਡੈਸਕ (ਜਸਕਮਲ) :  Assembly Election 2022 ਨੂੰ ਲੈ ਕੇ ਚੋਣ ਕਮਿਸ਼ਨ ਨੇ ਪੰਜ ਸੂਬਿਆਂ, ਉੱਤਰ ਪ੍ਰਦੇਸ਼, ਉੱਤਰਾਖੰਡ, ਪੰਜਾਬ, ਗੋਆ ਤੇ ਮਨੀਪੁਰ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਸਮੇਂ ਦੇਸ਼ ਭਰ 'ਚ ਕੋਰੋਨਾ ਵਾਇਰਸ ਦੀ ਲਾਗ ਦੀ ਤੀਜੀ ਲਹਿਰ ਚੱਲ ਰਹੀ ਹੈ। ਅਜਿਹੇ 'ਚ ਚੋਣ ਕਮਿਸ਼ਨ ਨੇ ਕੋਰੋਨਾ ਲਾਗ ਤੋਂ ਪੀੜਤ ਲੋਕਾਂ ਨੂੰ ਵੋਟਿੰਗ ਲਈ ਵਿਸ਼ੇਸ਼ ਸਹੂਲਤਾਂ ਦਿੱਤੀਆਂ ਹਨ।

ਮੁੱਖ ਚੋਣ ਕਮਿਸ਼ਨਰ ਸੁਸ਼ੀਲ ਚੰਦਰਾ ਨੇ ਦੱਸਿਆ ਕਿ 80 ਸਾਲ ਤੋਂ ਵੱਧ ਉਮਰ ਦੇ ਸੀਨੀਅਰ ਨਾਗਰਿਕ, ਅਪਾਹਜ ਵਿਅਕਤੀ ਤੇ ਕੋਵਿਡ-19 ਪਾਜ਼ੇਟਿਵ ਵਿਅਕਤੀ ਪੋਸਟਲ ਬੈਲੇਟ ਰਾਹੀਂ ਵੋਟ ਪਾ ਸਕਦੇ ਹਨ। ਚੋਣ ਕਮਿਸ਼ਨ ਦੀ ਇਹ ਕੋਸ਼ਿਸ਼ ਰਹੇਗੀ ਕਿ ਕੋਈ ਵੀ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਵਾਂਝਾ ਨਾ ਰਿਹ ਜਾਵੇ। ਇਸ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮਹਾਮਾਰੀ ਨੂੰ ਧਿਆਨ 'ਚ ਰੱਖਦੇ ਹੋਏ ਪੋਲਿੰਗ ਦਾ ਸਮਾਂ ਵੀ ਇਕ ਘੰਟਾ ਵਧਾ ਦਿੱਤਾ ਗਿਆ ਹੈ। ਹਰ ਪੋਲਿੰਗ ਬੂਥ 'ਤੇ ਸੈਨੇਟਾਈਜ਼ਰ ਆਦਿ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਚੋਣ ਅਧਿਕਾਰੀਆਂ ਤੇ ਮੁਲਾਜ਼ਮਾਂ ਨੂੰ ਫਰੰਟਲਾਈਨ ਵਰਕਰਾਂ ਵਜੋਂ ਮੰਨਿਆ ਜਾਵੇਗਾ ਤੇ ਸਾਰੇ ਯੋਗ ਅਧਿਕਾਰੀਆਂ ਨੂੰ ਪ੍ਰੀਕੋਸ਼ਨਰੀ ਖੁਰਾਕ ਦਿੱਤੀ ਜਾਵੇਗੀ।