ਕੋਰੋਨਾ ਸਥਿਤੀ ‘ਤੇ ਰੱਖੀ ਜਾ ਰਹੀ ਹੈ ਨਜ਼ਰ, ਘਬਰਾਉਣ ਦੀ ਲੋੜ ਨਹੀਂ : ਅਰਵਿੰਦ ਕੇਜਰੀਵਾਲ

by jaskamal

ਨਿਊਜ਼ ਡੈਸਕ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਰਾਸ਼ਟਰੀ ਰਾਜਧਾਨੀ 'ਚ ਕੋਵਿਡ-19 ਦੀ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਇਸ ਸਮੇਂ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ ਕੇਜਰੀਵਾਲ ਨੇ ਕਿਹਾ,''ਅਸੀਂ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੇ ਹਾਂ। ਫਿਲਹਾਲ ਘਬਰਾਉਣ ਦਾ ਕੋਈ ਵੱਡਾ ਕਾਰਨ ਨਹੀਂ ਹੈ। ਅਸੀਂ ਸਥਿਤੀ ਦੇ ਅਨੁਸਾਰ ਸਾਰੇ ਜ਼ਰੂਰੀ ਕਦਮ ਚੁੱਕਾਂਗੇ।”

ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਕੋਵਿਡ ਦੀ ਸਥਿਤੀ 'ਤੇ ਨਜ਼ਰ ਰੱਖ ਰਹੀ ਹੈ ਤੇ ਜਦੋਂ ਤੱਕ ਕੋਰੋਨਾ ਵਾਇਰਸ ਦੇ ਨਵੇਂ ਚਿੰਤਾਜਨਕ ਰੂਪ ਦਾ ਪਤਾ ਨਹੀਂ ਲੱਗ ਜਾਂਦਾ ਉਦੋਂ ਤੱਕ ਚਿੰਤਾ ਦੀ ਕੋਈ ਗੱਲ ਨਹੀਂ ਹੈ। ਜੈਨ ਨੇ ਕਿਹਾ,“ਦਿੱਲੀ 'ਚ ਰੋਜ਼ਾਨਾ 100-200 ਦੇ ਵਿਚਕਾਰ ਮਾਮਲੇ ਆ ਰਹੇ ਹਨ। ਅਸੀਂ ਹਸਪਤਾਲ 'ਚ ਦਾਖ਼ਲ ਮਰੀਜ਼ਾਂ ਦੀ ਗਿਣਤੀ ਦਾ ਪਤਾ ਲਗਾ ਰਹੇ ਹਾਂ ਅਤੇ ਉਨ੍ਹਾਂ ਦੀ ਗਿਣਤੀ ਘੱਟ ਰਹੀ ਹੈ।