ਪਾਕਿ ਦੇ ਵਿਦੇਸ਼ ਮੰਤਰੀ ਕੁਰੇਸ਼ੀ ਨੂੰ ਹੋਇਆ ਕੋਰੋਨਾ

by

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੇਸ਼ੀ ਨੂੰ ਕੋਰੋਨਾ ਦੀ ਲਾਗ ਲੱਗ ਗਈ ਹੈ। ਇਸ ਗੱਲ ਦਾ ਖ਼ੁਲਾਸਾ ਉਨ੍ਹਾਂ ਨੇ ਖ਼ੁਦ ਸੋਸ਼ਲ ਮੀਡੀਆ 'ਤੇ ਕੀਤਾ। ਕੁਰੇਸ਼ੀ ਨੇ ਦੱਸਿਆ, "ਮੈਨੂੰ ਦੁਪਿਹਰੇ ਹਲਕਾ ਬੁਖ਼ਾਰ ਮਹਿਸੂਸ ਹੋ ਰਿਹਾ ਸੀ ਜਿਸ ਤੋਂ ਬਾਅਦ ਮੈਂ ਤੁਰੰਤ ਹੀ ਖ਼ੁਦ ਨੂੰ ਘਰ ਵਿੱਚ ਇਕਾਂਤਵਾਸ ਕਰ ਲਿਆ। 


ਇਸ ਤੋਂ ਬਾਅਦ ਮੇਰਾ ਕੋਰੋਨਾ ਟੈਸਟ ਪਾਜ਼ੀਟਿਵ ਆ ਗਿਆ ਹੈ। ਅੱਲ੍ਹਾ ਦੇ ਕਰਮ ਨਾਲ ਮੈਂ ਹੁਣ ਠੀਕ ਮਹਿਸੂਸ ਕਰ ਰਿਹਾ ਹੈ। ਮੈਂ ਆਪਣੀਆਂ ਸਾਰੀਆਂ ਜ਼ਿੰਮੇਵਾਰੀਆਂ ਘਰ ਤੋਂ ਹੀ ਪੂਰੀਆਂ ਕਰਾਗਾਂ, ਦੁਆ ਵਿੱਚ ਯਾਦ ਰੱਖਣਾ" ।