ਕੋਰੋਨਾ ਵਾਇਰਸ :1 ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ਦੀ ਗਿਣਤੀ ਸੀਮਤ ਕਰਨ ਦੇ ਹੁਕਮ ਜਾਰੀ

by vikramsehajpal

ਪੰਜਾਬ,(ਦੇਵ ਇੰਦਰਜੀਤ) :ਸੂਬੇ ਵਿਚ ਕੋਵਿਡ ਦੇ ਵਧ ਰਹੇ ਕੇਸਾਂ 'ਤੇ ਚਿੰਤਾ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਦਰੂਨੀ ਤੇ ਬਾਹਰੀ ਇਕੱਠਾਂ ਉਪਰ ਪਾਬੰਦੀਆਂ ਲਾਉਂਦੇ ਹੋਏ ਇਕ ਮਾਰਚ ਤੋਂ ਅੰਦਰੂਨੀ ਇਕੱਠਾਂ ਦੀ ਗਿਣਤੀ 100 ਤਕ ਅਤੇ ਬਾਹਰੀ ਇਕੱਠਾਂ ਦੀ ਗਿਣਤੀ 200 ਤਕ ਸੀਮਤ ਕਰਨ ਦੇ ਹੁਕਮ ਦਿਤੇ ਹਨ | ਇਸ ਨਾਲ ਹੀ ਮੁੱਖ ਮੰਤਰੀ ਨੇ ਮਾਸਕ ਸਮਾਜਕ ਦੂਰੀ ਦਾ ਸਖ਼ਤੀ ਨਾਲ ਪਾਲਣ ਕਰਨ ਅਤੇ ਟੈਸਟਿੰਗ ਵੀ ਵਧਾ ਕੇ ਪ੍ਰਤੀ ਦਿਨ 30,000 ਤਕ ਕਰਨ ਦੇ ਨਿਰਦੇਸ਼ ਦਿਤੇ ਹਨ|

ਮੌਜੂਦਾ ਸਥਿਤੀ ਦਾ ਜਾਇਜ਼ਾ ਲੈਣ ਲਈ ਉਚ-ਪਧਰੀ ਵਰਚੁਅਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਡਿਪਟੀ ਕਮਿਸ਼ਨਰਾਂ ਨੂੰ ਸਬੰਧਤ ਜ਼ਿਲਿ੍ਹਆਂ ਵਿਚ ਹਾਟ-ਸਪਾਟ ਇਲਾਕਿਆਂ ਵਿਚ ਲੋੜ ਪੈਣ 'ਤੇ ਰਾਤ ਦਾ ਕਰਫ਼ਿਊ ਲਾਉਣ ਲਈ ਅਧਿਕਾਰਤ ਕੀਤਾ ਹੈ ਅਤੇ ਮਾਈਕ੍ਰੋ ਕੰਟੇਨਮੈਂਟ ਰਣਨੀਤੀ ਵੀ ਅਪਣਾਈ ਜਾਵੇਗੀ