ਅਦਾਲਤ ਨੇ ਮਾਨਹਾਨੀ ਮਾਮਲੇ ‘ਚ CM ਭਗਵੰਤ ਸਿੰਘ ਮਾਨ ਨੂੰ ਸੰਮਨ ਕੀਤੇ ਜਾਰੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਨਹਾਨੀ ਮਾਮਲੇ ਨੂੰ ਲੈ ਕੇ ਭਗਵੰਤ ਸਿੰਘ ਮਾਨ ਨੂੰ ਅਦਾਲਤ ਨੇ ਸੰਮਨ ਜਾਰੀ ਕਰ ਦਿੱਤਾ ਹੈ। ਮਾਨਸਾ ਦੀ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 21 ਜੁਲਾਈ ਲਈ ਸੰਮਨ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ 2019 ਵਿੱਚ ਮਾਨਸਾ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ, ਜਿਸ 'ਤੇ ਭਗਵੰਤ ਮਾਨ ਨੇ ਬਿਆਨ ਦਿੱਤਾ ਸੀ ਕਿ ਉਨ੍ਹਾਂ ਨੇ ਕਾਂਗਰਸ ਤੋਂ 10 ਕਰੋੜ ਰੁਪਏ ਅਤੇ ਪ੍ਰਦੂਸ਼ਣ ਬੋਰਡ ਦਾ ਚੇਅਰਮੈਨ ਲਾਉਣ ਦਾ ਸੌਦਾ ਕੀਤਾ ਸੀ।

ਇਸ ਤੋਂ ਬਾਅਦ ਨਾਜ਼ਰ ਸਿੰਘ ਮਾਨਸ਼ਾਹੀਆ ਨੇ ਅਦਾਲਤ 'ਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ ਨੇ ਭਗਵੰਤ ਸਿੰਘ ਮਾਨ 'ਤੇ ਖ਼ਬਰਾਂ ਲਾਉਣ ਵਾਲੇ ਚਾਰ ਪੱਤਰਕਾਰ ਤੇ ਅਖ਼ਬਾਰਾਂ ਦੇ ਸੰਪਾਦਕਾਂ ਉਤੇ ਮਾਨਹਾਨੀ ਦਾ ਕੇਸ ਦਾਇਰ ਕੀਤਾ ਸੀ।