ਅਦਾਲਤ ਨੇ ਬਿਕਰਮ ਸਿੰਘ ਮਜੀਠੀਆ ਦੇ ਡਰੱਗ ਕੇਸ ਮਾਮਲੇ ‘ਚ ਰਾਖਵਾਂ ਰੱਖਿਆ ਫ਼ੈਸਲਾ

by jaskamal

ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਪਟਿਆਲਾ ਜੇਲ੍ਹ 'ਚ ਆਪਣੀ ਜਾਨ ਨੂੰ ਖ਼ਤਰਾ ਦੱਸਦਿਆਂ ਅਦਾਲਤ 'ਚ ਅਰਜ਼ੀ ਲਗਾਈ ਸੀ। ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਡੀਐੱਸ ਸੋਬਤੀ, ਐੱਚਐੱਸ ਧਨੋਆ ਤੇ ਅਰਸ਼ਦੀਪ ਸਿੰਘ ਕਲੇਰ ਵਿਚਕਾਰ ਤਿੱਖੀ ਬਹਿਸ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਅਦਾਲਤ 'ਚ ਸੁਣਵਾਈ ਦੌਰਾਨ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਵਿਧਾਇਕ ਗਨੀਵ ਕੌਰ ਹਾਜ਼ਰ ਸਨ।

ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਦੇ ਵਕੀਲਾਂ ਵੱਲੋਂ ਬੈਰਕ ਨਾ ਬਦਲਣ ਸੰਬੰਧੀ ਅਦਾਲਤ ਨੂੰ ਅਪੀਲ ਕੀਤੀ ਹੈ।ਉੱਥੇ ਹੀ  ਪਟਿਆਲਾ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਵੱਲੋਂ ਅਦਾਲਤ 'ਚ ਹਾਜ਼ਰ ਹੋ ਕੇ ਆਪਣਾ ਪੱਖ ਰੱਖਿਆ।ਉਨ੍ਹਾਂ ਨੇ ਕਿਹਾ ਹੈ ਕਿ ਜੇਲ੍ਹ ਦੇ ਕਾਨੂੰਨ ਮੁਤਾਬਿਕ ਉਹ ਆਪਣੀ ਡਿਊਟੀ ਠੀਕ ਢੰਗ ਨਾਲ ਨਿਭਾ ਰਹੇ ਹਨ।