COVID Review Meeting : ਚੌਥੀ ਲਹਿਰ ਦੇ ਖਤਰੇ ਨੂੰ ਲੈ ਕੇ PM ਵੱਲੋਂ ਮੁੱਖ ਮੰਤਰੀਆਂ ਨਾਲ ਮੀਟਿੰਗ ਅੱਜ

by jaskamal

ਨਿਊਜ਼ ਡੈਸਕ : ਭਾਰਤ 'ਚ ਇਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Narendra Modi) ਨੇ ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਬੁੱਧਵਾਰ ਨੂੰ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਬੁਲਾਈ ਹੈ। ਇਸ ਬੈਠਕ 'ਚ ਪੀਐੱਮ ਮੋਦੀ ਦੇਸ਼ ਭਰ 'ਚ ਕੋਰੋਨਾ ਦੀ ਸਥਿਤੀ ਦੀ ਸਮੀਖਿਆ ਕਰਨਗੇ। ਪ੍ਰੋਗਰਾਮ ਮੁਤਾਬਕ PM ਮੋਦੀ ਦੀ ਇਹ ਮੁਲਾਕਾਤ ਦੁਪਹਿਰ 12 ਵਜੇ ਸ਼ੁਰੂ ਹੋਵੇਗੀ।

ਕੋਰੋਨਾ ਦੀ ਚੌਥੀ ਲਹਿਰ ਦੇ ਡਰ ਦੇ ਵਿਚਕਾਰ ਪ੍ਰਧਾਨ ਮੰਤਰੀ ਮੋਦੀ ਦੀ ਮੁੱਖ ਮੰਤਰੀਆਂ ਨਾਲ ਇਹ ਪਹਿਲੀ ਮੁਲਾਕਾਤ ਹੈ। ਇਸ ਤੋਂ ਪਹਿਲਾਂ ਵੀ ਸਮੇਂ-ਸਮੇਂ 'ਤੇ PM ਮੋਦੀ ਕੋਰੋਨਾ ਦੀ ਸਥਿਤੀ 'ਤੇ CMs ਨਾਲ ਗੱਲਬਾਤ ਕਰਦੇ ਰਹੇ ਹਨ। ਬੁੱਧਵਾਰ ਨੂੰ ਹੋਣ ਵਾਲੀ ਇਸ ਬੈਠਕ 'ਚ ਪੀਐੱਮ ਮੋਦੀ ਦੇ ਨਾਲ-ਨਾਲ ਪ੍ਰਧਾਨ ਮੰਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਵੀ ਸ਼ਿਰਕਤ ਕਰਨਗੇ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਅਤੇ ਉਨ੍ਹਾਂ ਦੇ ਮੰਤਰਾਲੇ ਨਾਲ ਸਬੰਧਤ ਅਧਿਕਾਰੀਆਂ ਦੇ ਵੀ ਮੀਟਿੰਗ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਬੈਠਕ 'ਚ ਦੇਸ਼ ਭਰ 'ਚ ਕੋਰਨਾ ਦੀ ਬੂਸਟਰ ਡੋਜ਼ ਮੁਫਤ ਦੇਣ ਦਾ ਪ੍ਰਸਤਾਵ ਵੀ ਜਾਰੀ ਕੀਤਾ ਜਾ ਸਕਦਾ ਹੈ।