COVID19 : ਦੁਨੀਆਂ ‘ਚ ਹੁਣ ਤਕ 2 ਕਰੋੜ ਤੋਂ ਜ਼ਿਆਦਾ ਮਾਮਲੇ, 7 ਲੱਖ ਤੋਂ ਵੱਧ ਮੌਤਾਂ

by

ਓਂਟਾਰੀਓ ਡੈਸਕ (ਐਨ.ਆਰ.ਆਈ. ਮੀਡਿਆ) : ਦੁਨੀਆ ਦੇ ਕਈ ਦੇਸ਼ਾਂ 'ਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। WHO (ਵਿਸ਼ਵ ਸਿਹਤ ਸੰਗਠਨ) ਨੇ ਕਿਹਾ ਕਿ ਪਿਛਲੇ 24 ਘੰਟਿਆਂ 'ਚ ਦੁਨੀਆਭਰ 'ਚ ਲਗਪਗ 2 ਲੱਖ 14 ਹਜ਼ਾਰ 985 ਨਵੇਂ ਕੋਰੋਨਾ ਵਾਇਰਸ ਮਾਮਲੇ ਸਾਹਮਣੇ ਆਏ ਹਨ। ਇਸ ਨੂੰ ਮਿਲਾ ਕੇ ਦੁਨੀਆ 'ਚ ਕੋਰੋਨਾ ਦਾ ਅੰਕੜਾ 2 ਕਰੋੜ ਦੇ ਪਾਰ ਹੈ। 

ਦੱਸ ਦਈਏ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਦੁਨੀਆ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ ਹੁਣ ਤਕ 2 ਕਰੋੜ 16 ਲੱਖ 2 ਹਜ਼ਾਰ 474 ਹੈ। ਓਥੇ ਹੀ ਦੁਨੀਆਭਰ 'ਚ ਅਮਰੀਕਾ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ। ਅਮਰੀਕਾ 'ਚ ਹੁਣ ਤਕ ਕੁੱਲ 51,93,266 ਮਾਮਲੇ ਸਾਹਮਣੇ ਆ ਚੁੱਕੇ ਹਨ। 1,65,934 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਬਾਅਦ ਬ੍ਰਾਜ਼ੀਲ 'ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 31,64,785 ਮਾਮਲੇ ਸਾਹਮਣੇ ਆਏ ਹਨ। ਇੱਥੇ ਹੁਣ ਤਕ ਕੁੱਲ 1,04,201 ਲੋਕਾਂ ਦੀ ਮੋਤ ਹੋ ਚੁੱਕੀ ਹੈ।

More News

NRI Post
..
NRI Post
..
NRI Post
..