
ਲੁਧਿਆਣਾ (ਅਨਿਲ) : ਥਾਣਾ ਸਲੇਮ ਟਾਬਰੀ ਦੇ ਖੇਤਰ 'ਚ ਕ੍ਰਾਈਮ ਬ੍ਰਾਂਚ 3 ਦੀ ਪੁਲਸ ਟੀਮ ਨੇ ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ, ਜਿਸ ਸਬੰਧੀ ਜਾਣਕਾਰੀ ਦਿੰਦਿਆਂ ਤਫਤੀਸ਼ੀ ਅਫਸਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋ ਵਿਅਕਤੀ ਮੋਟਰਸਾਈਕਲ 'ਤੇ ਹੈਰੋਇਨ ਦੀ ਸਪਲਾਈ ਲੈ ਕੇ ਦਾਣਾ ਮੰਡੀ ਵੱਲ ਆ ਰਹੇ ਹਨ। ਜਿਸਦੇ ਬਾਅਦ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੋਟਰਸਾਈਕਲ ਸਵਾਰ ਪ੍ਰਿੰਸਪਾਲ ਸਿੰਘ ਅਤੇ ਵਿਸ਼ਾਲਦੀਪ ਸਿੰਘ ਵਾਸੀ ਅਜਨਾਲਾ ਅੰਮਿ੍ਤਸਰ ਨੂੰ 55 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਥਾਣਾ ਸਲੇਮ ਟਾਬਰੀ ਵਿਖੇ ਦੋਨਾਂ ਦੋਸ਼ੀਆਂ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।