ਬਾਰਿਸ਼ ਕਾਰਨ ਪਾਣੀ ‘ਚ ਦੋੜਿਆ ਕਰੰਟ, ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵੀ ਦਿੱਲੀ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰੇਲਵੇ ਸਟੇਸ਼ਨ ਕੰਪਲੈਕਸ ਵਿੱਚ ਭਾਰੀ ਬਾਰਿਸ਼ ਕਾਰਨ ਕਰੰਟ ਲੱਗਣ ਨਾਲ ਇੱਕ ਮਹਿਲਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਦੇਰ ਰਾਤ ਮੀਂਹ ਦਾ ਪਾਣੀ ਸਟੇਸ਼ਨ ਦੇ ਕੋਲ ਇਕੱਠਾ ਹੋ ਗਿਆ, ਜਿਸ ਨਾਲ ਪਾਣੀ ਵਿੱਚ ਕਰੰਟ ਆ ਗਿਆ ਤੇ ਮਹਿਲਾ ਦੀ ਮੌਤ ਹੋ ਗਈ । ਮ੍ਰਿਤਕ ਮਹਿਲਾ ਦੀ ਪਛਾਣ ਪੂਰਬੀ ਦਿੱਲੀ ਦੇ ਪ੍ਰੀਤ ਨਗਰ ਦੀ ਰਹਿਣ ਵਾਲੀ ਸਾਕਸ਼ੀ ਦੇ ਰੂਪ 'ਚ ਹੋਈ ਹੈ। ਮਹਿਲਾ ਅੱਜ ਸਵੇਰੇ ਆਪਣੇ ਪਤੀ ਨਾਲ ਚੰਡੀਗੜ੍ਹ ਜਾਣ ਲਈ ਰੇਲਗੱਡੀ ਦਾ ਇੰਤਜਾਰ ਕਰ ਰਹੀ ਸੀ। ਇਸ ਦੌਰਾਨ ਸਟੇਸ਼ਨ ਕੰਪਲੈਕਸ 'ਚ ਲੱਗੇ ਬਿਜਲੀ ਦੇ ਖੰਭੇ ਦੇ ਸੰਪਰਕ ਵਿਚ ਆਉਣ ਨਾਲ ਮਹਿਲਾ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਰੇਲਵੇ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।