ਗਿੱਪੀ ਗਰੇਵਾਲ ਤੇ ਸੁਨਿਧੀ ਚੌਹਾਨ ਦੀ ਆਵਾਜ਼ ‘ਚ ‘ਡਾਕਾ’ ਦਾ ਤੀਜਾ ਗੀਤ ਰਿਲੀਜ਼

ਗਿੱਪੀ ਗਰੇਵਾਲ ਤੇ ਸੁਨਿਧੀ ਚੌਹਾਨ ਦੀ ਆਵਾਜ਼ ‘ਚ ‘ਡਾਕਾ’ ਦਾ ਤੀਜਾ ਗੀਤ ਰਿਲੀਜ਼

ਜਲੰਧਰ — 1 ਨਵੰਬਰ ਨੂੰ ਦੁਨੀਆ ਭਰ ‘ਚ ਰਿਲੀਜ਼ ਹੋਣ ਵਾਲੀ ਗਿੱਪੀ ਗਰੇਵਾਲ ਦੀ ਪੰਜਾਬੀ ਫਿਲਮ ‘ਡਾਕਾ’ ਦੇ ਟਰੇਲਰ ਅਤੇ ਦੋ ਗੀਤਾਂ ਤੋਂ ਬਾਅਦ ਹੁਣ ਫਿਲਮ ਦਾ ਤੀਜਾ ਗੀਤ ‘ਗੱਲ ਠੀਕ ਨੀ ਲੱਗਦੀ’ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਸੁਨਿਧੀ ਚੌਹਾਨ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ ਗਿੱਪੀ ਗਰੇਵਾਲ ਨੇ ਲਿਖੇ ਹਨ। ਜਦੋਂਕਿ ਇਸ ਗੀਤ ਦਾ ਮਿਊਜ਼ਿਕ ਸ਼ਾਹ ਐਂਡ ਸ਼ਾਹ ਵਲੋਂ ਤਿਆਰ ਕੀਤਾ ਗਿਆ ਹੈ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਹੀ ਫਿਲਮ ‘ਡਾਕਾ’ ਦਾ ਦੂਜਾ ਗੀਤ ਗੀਤ ‘ਕੋਈ ਆਇਆ ਨਾ ਰੱਬਾ’ ਰਿਲੀਜ਼ ਹੋਇਆ ਸੀ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦੇ ਟਰੇਲਰ ਨੂੰ ਵੀ ਲੋਕਾਂ ਵੱਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਫਿਲਮ ‘ਚ ਦਰਸ਼ਕਾਂ ਨੂੰ ਹਰ ਤਰ੍ਹਾਂ ਦਾ ਮਸਾਲਾ ਦੇਖਣ ਨੂੰ ਮਿਲਣ ਵਾਲਾ ਹੈ। ਇਸ ਫਿਲਮ ‘ਚ ਐਕਸ਼ਨ, ਡਰਾਮਾ ਤੇ ਰੋਮਾਂਸ ਦਾ ਤੜਕਾ ਵਾ ਲਾਇਆ ਗਿਆ ਹੈ।

ਦੱਸਣਯੋਗ ਹੈ ਕਿ ਫਿਲਮ ‘ਡਾਕਾ’ ‘ਚ ਗਿੱਪੀ ਗਰੇਵਾਲ ਨਾਲ ਬਾਲੀਵੁੱਡ ਅਦਾਕਾਰਾ ਜ਼ਰੀਨ ਖਾਨ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਫਿਲਮ ‘ਚ ਰਾਣਾ ਰਣਬੀਰ, ਹੌਬੀ ਧਾਲੀਵਾਲ ਵਰਗੇ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ। ਇਸ ਫਿਲਮ ਨੂੰ ਬਲਜੀਤ ਸਿੰਘ ਦਿਓ ਨੇ ਡਾਇਰੈਕਟ ਕੀਤਾ ਹੈ ਅਤੇ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਗਿੱਪੀ ਗਰੇਵਾਲ ਤੇ ਰਵਨੀਤ ਕੌਰ ਗਰੇਵਾਲ ਪ੍ਰੋਡਿਊਸ  ਕਰ ਰਹੇ ਹਨ। ‘ਡਾਕਾ’ ਫਿਲਮ ਟੀ-ਸੀਰੀਜ਼ ਤੇ ਹੰਬਲ ਮੋਸ਼ਨ ਪਿਕਚਰਸ ਦੇ ਲੇਬਲ ਹੇਠ ਰਿਲੀਜ਼ ਕੀਤੀ ਜਾਵੇਗੀ।

ਹੋਰ ਖ਼ਬਰਾਂ ਲਈ ਜੁੜੇ ਰਹੋ United NRI Post ਦੇ ਨਾਲ।