ਰਿਹਾਅ ਹੋਣ ਤੋਂ ਬਾਅਦ ਦਲੇਰ ਮਹਿੰਦੀ ਪਹੁੰਚੇ ਸ਼੍ਰੀ ਦਰਬਾਰ ਸਾਹਿਬ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗਾਇਕ ਦਲੇਰ ਮਹਿੰਦੀ ਕੇਦਰੀ ਜੇਲ੍ਹ 'ਚੋ ਰਿਹਾਅ ਹੋ ਗਏ ਹਨ। ਦੱਸ ਦਈਏ ਕਿ ਉਨ੍ਹਾਂ ਨੂੰ 19 ਸਾਲ ਪੁਰਾਣੇ ਕਬੂਤਰਬਾਜ਼ੀ ਦੇ ਮਾਮਲੇ 'ਚ 2 ਸਾਲ ਦੀ ਸਜ਼ਾ ਸੁਣਾਇਆ ਗਈ ਸੀ। ਜੇਲ੍ਹ ਤੋਂ ਰਿਹਾਅ ਹੁੰਦੇ ਹੀ ਮਹਿੰਦੀ ਆਪਣੇ ਸਾਥੀਆਂ ਨਾਲ ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਗਏ ਹਨ । ਜ਼ਿਕਰਯੋਗ ਹੈ ਕਿ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਸੀ । ਪੰਜਾਬ ਹਰਿਆਣਾ ਹਾਈ ਕੋਰਟ ਨੇ ਦਲੇਰ ਮਹਿੰਦੀ ਨੂੰ ਹੁਣ ਵੱਡੀ ਰਾਹਤ ਦਿੱਤੀ ਹੈ। ਦੱਸ ਦਈਏ ਕਿ ਦਲੇਰ ਮਹਿੰਦੀ ਨੂੰ ਮਨੁੱਖੀ ਤਸਕਰੀ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਗਈ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਭਰਾ ਸ਼ਮਸ਼ੇਰ ਸਿੰਘ ਦਾ ਨਾਮ ਸ਼ਾਮਿਲ ਸੀ। ਇਸ ਮਾਮਲੇ ਨੂੰ ਲੈ ਕੇ ਦੋਵਾਂ ਤੇ ਕੁਲ 31 ਮਾਮਲੇ ਦਰਜ ਸੀ। ਦੋਵਾਂ ਤੇ ਪਹਿਲਾ ਮਾਮਲਾ 2003 ਵਿੱਚ ਅਮਰੀਕਾ ਦਰਜ ਹੋਇਆ ਸੀ ਕਿਉਕਿ ਉਨ੍ਹਾਂ ਨੇ ਜ਼ਿਆਦਾਤਰ ਲੋਕਾਂ ਨੂੰ ਅਮਰੀਕਾ ਭੇਜ ਦਿੱਤਾ ਸੀ ।