ਦਵਿੰਦਰ ਬੰਬੀਹਾ ਗਰੁੱਪ ਵਲੋਂ ਵਿੱਕੀ ਮਿੱਡੂਖੇੜਾ ਦੇ ਕਤਲ ਦੀ ਲਈ ਗਈ ਜਿੰਮੇਵਾਰੀ

by vikramsehajpal

ਮੋਹਾਲੀ (ਦੇਵ ਇੰਦਰਜੀਤ) : ਮੋਹਾਲੀ ਜ਼ਿਲ੍ਹੇ ਦੇ ਸੈਕਟਰ-71 ਵਿਖੇ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਯੂਥ ਅਕਾਲੀ ਦਲ ਦੇ ਆਗੂ ਵਿੱਕੀ ਮਿੱਡੂਖੇੜਾ ਦਾ ਕੁਝ ਅਣਪਛਾਤੇ ਹਮਲਾਵਰਾਂ ਨੇ ਅੰਨ੍ਹੇਵਾਹ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਵਿੱਕੀ ਮਿੱਡੂਖੇੜਾ ਦੇ ਕਤਲ ਦੀ ਪੂਰੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਲਈ ਗਈ ਹੈ। ਇਸ ਦੀ ਜਾਣਕਾਰੀ ਬੰਬੀਹਾ ਗਰੁੱਪ ਦੇ ਦਵਿੰਦਰ ਬੰਬੀਹਾ ਵੱਲੋਂ ਆਪਣੇ ਫੇਸਬੁੱਕ ਪੇਜ ਰਾਹੀਂ ਸਾਂਝੀ ਕੀਤੀ ਗਈ।

ਅੱਜ ਜੋ ਵਿੱਕੀ ਮਿੱਡੂਖੇੜਾ ਦਾ ਕਤਲ ਹੋਇਆ, ਇਹ ਕਤਲ ਦਵਿੰਦਰ ਬੰਬੀਹਾ ਗਰੁੱਪ ਵੱਲੋਂ ਕੀਤਾ ਗਿਆ ਹੈ, ਇਸ ਨੂੰ ਲੱਕੀ ਵੀਰ ਵੱਲੋਂ ਬਹੁਤ ਸਮਝਾਇਆ ਗਿਆ ਪਰ ਇਸ ਦੇ ਨਾ ਸਮਝਣ ਕਾਰਨ ਸਾਨੂੰ ਇਸ ਦਾ ਕਤਲ ਕਰਨਾ ਪਿਆ। ਉਸ ਨੇ ਲਿਖਿਆ ਕਿ ਕਿਉਂਕਿ ਵਿੱਕੀ ਮਿੱਡੂਖੇੜਾ ਸਾਡੇ ਐਂਟੀ ਗਰੁੱਪ ਲਾਰੈਂਸ ਬਿਸ਼ਨੋਈ ਨੂੰ ਸਾਰੀ ਜਾਣਕਾਰੀ ਦਿੰਦਾ ਸੀ ਅਤੇ ਇਸ ਨੇ ਹੀ ਗੁਰਲਾਲ ਭਲਵਾਨ, ਰਾਣਾ ਸਿੱਧੂ ਨੂੰ ਮਰਵਾਇਆ ਸੀ। ਇਸ ਦੇ ਨਾਲ ਹੀ ਉਹ ਲਾਰੈਂਸ ਬਿਸ਼ਨੋਈ ਨੂੰ ਕਲਾਕਾਰਾਂ ਅਤੇ ਵੱਡੇ ਬਿਜ਼ਨੈੱਸਮੈਨਾਂ ਦੇ ਨੰਬਰ ਦਿੰਦਾ ਸੀ ਅਤੇ ਉਨ੍ਹਾਂ ਤੋਂ ਪੈਸੇ ਵਸੂਲਣ ਦਾ ਕੰਮ ਵੀ ਕਰਦਾ ਸੀ।

More News

NRI Post
..
NRI Post
..
NRI Post
..