DC ਦਫ਼ਤਰ ਦੇ ਮੁਲਾਜ਼ਮਾਂ ਦੀ ਹੋਵੇਗੀ ਅੱਜ ਹੜਤਾਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ) : ਜਲੰਧਰ 'ਚ DC ਦਫ਼ਤਰ ਦੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਪਵਨ ਵਰਮਾ ਖਿਲਾਫ ਪੁਲਿਸ ਨੇ ਮਾਮਲਾ ਦਰਜ ਕਰਨ ਦੇ ਵਿਰੋਧ 'ਚ ਅੱਜ DC ਦਫ਼ਤਰ ਦੇ ਮੁਲਾਜ਼ਮ ਹੜਤਾਲ 'ਤੇ ਰਹਿਣਗੇ। ਜਿਸ 'ਚ ਡੀਟੀਓ, ਅਸਲਾ ਵਿਭਾਗ ਸਮੇਤ ਹੋਰ ਵੀ ਕੰਮ ਨਾਲ ਸਬੰਧਤ ਮੁਲਾਜਮਾਂ ਵਲੋਂ ਹੜਤਾਲ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਪ੍ਰਾਈਵੇਟ ਕਰਮਚਾਰੀਆਂ ਵਲੋਂ ਚਲਾਏ ਜਾ ਰਹੇ ਸੁਵਿਧਾ ਕੇਂਦਰ ਖੁੱਲ੍ਹੇ ਰਹਿਣਗੇ। ਦੱਸਿਆ ਜਾ ਰਿਹਾ ਕਿ ਯੂਨੀਅਨ ਦੇ ਪ੍ਰਧਾਨ ਪਵਨ ਦਾ DC ਦਫ਼ਤਰ 'ਚ ਤਾਇਨਾਤ ਇਕ ਮਹਿਲਾ ਮੁਲਾਜ਼ਮ ਮਨਮੀਤ ਨਾਲ ਪਿਛਲੇ ਕਾਫੀ ਦਿਨ ਤੋਂ ਝਗੜਾ ਚੱਲ ਰਿਹਾ ਸੀ । ਪ੍ਰਧਾਨ ਖਿਲਾਫ ਮਾਮਲਾ ਦਰਜ ਕਰਨ ਤੋਂ ਬਾਅਦ ਇਸ ਘਟਨਾ ਨੂੰ ਸਿਆਸੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।