ਬਜ਼ੁਰਗ ਦੀ ਸ਼ੱਕੀ ਹਾਲਤ ‘ਚ ਮਿਲੀ ਲਾਸ਼, ਇਲਾਕੇ ‘ਚ ਫੈਲੀ ਸਨਸਨੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਦੇ ਪਿੰਡ ਖੋਖਰ ਫੋਜਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ 60 ਸਾਲਾਂ ਬਜ਼ੁਰਗ ਪੂਰਨ ਚੰਦ ਨਾਮ ਦੇ ਵਿਅਕਤੀ ਦੀ ਸ਼ੱਕੀ ਹਾਲਤ 'ਚ ਲਾਸ਼ ਮਿਲੀ ਹੈ। ਦੱਸਿਆ ਜਾ ਰਿਹਾ ਜਦੋ ਪਿੰਡ ਵਾਸੀਆਂ ਨੇ ਸਵੇਰੇ ਦੇਖਿਆ ਤਾਂ ਲਾਸ਼ ਸੜਕ ਕਿਨਾਰੇ ਬੁਰੀ ਹਾਲਤ 'ਚ ਪਈ ਹੋਈ ਸੀ ,ਜਦਕਿ ਸ਼ਰੀਰ 'ਤੇ ਸੱਟਾਂ ਦੇ ਨਿਸ਼ਾਨ ਸਨ। ਲੋਕਾਂ ਨੇ ਜਦੋ ਦੇਖਿਆ ਕਿ ਬਜ਼ੁਰਗ ਦੇ ਹੱਥ- ਪੈਰ ਕੱਟੇ ਹੋਏ ਸਨ ਤੇ ਉਨ੍ਹਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਟੀਮ ਨੇ ਮੋਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ ਮਿਲਣ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ , ਉੱਥੇ ਹੀ ਪਿੰਡ ਵਾਸੀਆਂ ਨੇ ਦੱਸਿਆ ਕਿ ਪੁਰਨ ਚੰਦ ਇੱਕ ਫ਼ਕਰ ਸੁਬਾਅ ਦਾ ਵਿਅਕਤੀ ਸੀ,ਇਸ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀ ਸੀ ।