ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ

by nripost

ਉਨਟਾਰੀਓ (ਪਾਇਲ): ਤੁਹਾਨੂੰ ਦਸ ਦਇਏ ਕਿ ਪਿੰਡ ਮੌਲਵੀਵਾਲਾ ਤੋਂ ਪੰਜ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿੱਚ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਘਟਨਾ ਦਾ ਪਤਾ ਲੱਗਦਿਆਂ ਆਸ ਪਾਸ ਦੇ ਪਿੰਡਾਂ ਵਿੱਚ ਸੋਗ ਦੀ ਲਹਿਰ ਦੌੜ ਗਈ।

ਜਾਣਕਾਰੀ ਅਨੁਸਾਰ ਪਿੰਡ ਮੌਲਵੀਵਾਲਾ ਵਾਸੀ ਅਮਰ ਸਿੰਘ ਦਾ ਬੇਟਾ ਕਰਨਵੀਰ ਸਿੰਘ ਸੰਧੂ ਕੈਨੇਡਾ ਦੇ ਸਰੀ ਵਿੱਚ ਟਰਾਲਾ ਚਲਾਉਂਦਾ ਸੀ। ਕਰੀਬ ਇੱਕ ਮਹੀਨਾ ਪਹਿਲਾਂ ਉਸ ਦੇ ਟਰਾਲੇ ਦਾ ਐਕਸੀਡੈਂਟ ਹੋ ਗਿਆ ਸੀ। ਹਾਦਸੇ ਮਗਰੋਂ ਕਰਨਵੀਰ ਸਿੰਘ ਮਾਨਸਿਕ ਤਣਾਅ ਦਾ ਸ਼ਿਕਾਰ ਹੋ ਗਿਆ ਜਿਸ ਦੇ ਚਲਦਿਆਂ 20 ਦਸੰਬਰ ਨੂੰ ਜਦੋਂ ਉਹ ਘਰ ਵਿੱਚ ਸੁੱਤਾ ਹੋਇਆ ਸੀ ਤਾਂ ਅਚਾਨਕ ਦਿਲ ਦਾ ਦੌਰਾ ਪੈਣ ਨਾਲ ਉਸ ਦੀ ਮੌਤ ਹੋ ਗਈ।

ਉਸ ਨਾਲ ਰਹਿੰਦੀ ਉਸ ਦੀ ਭੈਣ ਸਰਬਜੀਤ ਕੌਰ ਨੂੰ ਉਸ ਵਕਤ ਪਤਾ ਲੱਗਾ ਜਦੋਂ ਉਹ ਕੰਮ ’ਤੇ ਜਾਣ ਲੱਗੀ ਤਾਂ ਉਸ ਨੇ ਆਪਣੇ ਭਰਾ ਨੂੰ ਉਠਾਉਣ ਲਈ ਆਵਾਜ਼ ਦਿੱਤੀ ਪਰ ਕਰਨਵੀਰ ਸਿੰਘ ਦਾ ਸਰੀਰ ਬਿਲਕੁਲ ਠੰਢਾ ਪੈ ਚੁੱਕਿਆ ਸੀ। ਉਸ ਨੇ ਤੁਰੰਤ ਐਂਬੂਲੈਂਸ ਨੂੰ ਸੂਚਿਤ ਕੀਤਾ ਪਰ ਉਸ ਵਕਤ ਤੱਕ ਕਰਨਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ।

ਜਿਸ ਦੌਰਾਨ ਪਰਿਵਾਰਕ ਮੈਂਬਰ ਅਤੇ ਪੀਏਡੀਬੀ ਪਾਤੜਾਂ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਨੌਜਵਾਨ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ।

More News

NRI Post
..
NRI Post
..
NRI Post
..