ਰੋਜ਼ੀ-ਰੋਟੀ ਲਈ ਵਿਦੇਸ਼ ਗਏ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ

by nripost

ਗੜ੍ਹਦੀਵਾਲਾ (ਨੇਹਾ) : ਜ਼ਿਲਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਢਾਫਰ ਦੇ ਜੰਮਪਲ ਗੁਰਦੀਪ ਸਿੰਘ ਉਰਫ ਭੁੱਲਾ (44) ਪੁੱਤਰ ਬਲਦੇਵ ਸਿੰਘ ਜੋ ਕਿ ਰੋਜ਼ੀ-ਰੋਟੀ ਕਮਾਉਣ ਲਈ ਕੁਵੈਤ ਗਏ ਸਨ, ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਪ੍ਰਾਪਤ ਕੀਤਾ ਗਿਆ ਹੈ | ਉਕਤ ਵਿਅਕਤੀ ਦੀ ਮੌਤ ਦੀ ਸੂਚਨਾ ਮਿਲਦਿਆਂ ਹੀ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਸਤਨਾਮ ਸਿੰਘ ਨੇ ਦੱਸਿਆ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਕਰੀਬ 3 ਸਾਲਾਂ ਤੋਂ ਰੋਜ਼ੀ-ਰੋਟੀ ਦੀ ਭਾਲ ਵਿੱਚ ਕੁਵੈਤ ਗਿਆ ਹੋਇਆ ਸੀ।

ਬੀਤੇ ਕੱਲ੍ਹ ਵਿਦੇਸ਼ ਤੋਂ ਫ਼ੋਨ ਆਉਣ 'ਤੇ ਪਤਾ ਲੱਗਾ ਕਿ ਗੁਰਦੀਪ ਸਿੰਘ ਉਰਫ਼ ਭੁੱਲਾ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ | ਉਸਨੇ ਦੱਸਿਆ ਕਿ ਦੋ ਭੈਣਾਂ ਦਾ ਇਕਲੌਤਾ ਭਰਾ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਅਤੇ ਦੋ ਛੋਟੇ ਬੱਚੇ (10 ਸਾਲ ਦੀ ਬੇਟੀ ਅਤੇ 8 ਸਾਲ ਦਾ ਬੇਟਾ) ਛੱਡ ਗਿਆ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਮ੍ਰਿਤਕ ਦੇਹ ਵਿਦੇਸ਼ ਤੋਂ ਜਲਦੀ ਹੀ ਪਹੁੰਚ ਜਾਵੇਗੀ। ਇਸ ਮੌਕੇ ਸਰਪੰਚ ਸਤਨਾਮ ਸਿੰਘ, ਸਮੂਹ ਪੰਚ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

More News

NRI Post
..
NRI Post
..
NRI Post
..