ਸਿੱਧੂ ਮੂਸੇਵਾਲਾ ਦੇ ਹਮਸ਼ਕਲ ਨੂੰ ਮਿਲ ਰਹੀਆਂ ਜਾਨੋਂ ਮਾਰਨ ਦੀਆਂ ਧਮਕੀਆਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਹੁਣ ਉਸ ਦੇ ਹਮਕਸ਼ਲ ਮਨਜਿੰਦਰ ਸਿੰਘ ਨੂੰ ਜਾਨੋਂ ਮਾਰਨ ਦੀ ਧਮਕੀਆਂ ਮਿਲ ਰਹੀਆਂ ਹਨ। ਜਿਸ ਦੇ ਚਲਦੇ ਉਹ ਬਹੁਤ ਪ੍ਰੇਸ਼ਾਨ ਹੋ ਗਏ ਹਨ। ਮਨਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਵੱਖ ਵੱਖ ਨੰਬਰਾਂ ਤੋਂ ਧਮਕੀਆਂ ਦੇ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਸ ਨੇ ਕਿਹਾ ਕਿ ਮੈ ਸਿੱਧੂ ਭਾਈ ਦੇ ਬਹੁਤ ਕਰੀਬ ਰਿਹਾ ਹਾਂ, ਮੈ ਬਿਲਕੁਲ ਭਾਈ ਵਰਗਾ ਦਿਖਦਾ ਹੈ। ਜਿਸ ਕਾਰਨ ਲੋਕ ਮੇਰੇ ਨਾਲ ਵੀ ਫੋਟ ਕਰਵਾਉਣਾ ਪਸੰਦ ਕਰਦੇ ਹਨ।

ਇਸ ਮਾਮਲੇ ਨੂੰ ਲੈ ਕੇ ਉਨ੍ਹਾਂ ਵਲੋਂ ਪੁਲਿਸ ਨੂੰ ਸ਼ਿਕਾਇਤ ਵੀ ਦਰਜ ਕਰਵਾਈ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਕਿ ਹੋ ਰਿਹਾ ਹੈ, ਜੋ ਬਿਨਾਂ ਗ਼ਲਤੀ ਤੋਂ ਜਾਨੋਂ ਮਾਰਨ ਦੀ ਧਮਕੀਆਂ ਦਿੱਤੀਆਂ ਜਾ ਰਿਹਾ ਹਨ। ਮਨਜਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਮਾਪੇ ਪੂਰੀ ਤਰਾਂ ਟੁੱਟ ਗਏ ਹਨ ਪਰ ਮੈ ਲਗਾਤਾਰ ਉਨ੍ਹਾਂ ਦੇ ਘਰ ਜਾਂ ਕੇ ਉਨ੍ਹਾਂ ਕੋਲ ਬੈਠਦਾ ਹਾਂ। ਉਨ੍ਹਾਂ ਨੇ ਕਿਹਾ ਸਿੱਧੂ ਭਾਈ ਦੇ ਕਾਤਲਾਂ ਨੂੰ ਸਜ਼ਾ ਮਿਲ ਕੇ ਰਹੇ ਗਈ। ਦੱਸ ਦਈਏ ਕਿ ਕਿ ਸਚਿਨ ਹੀ ਉਹ ਵਿਅਕਤੀ ਹੈ। ਜਿਸ ਨੇ ਸਿੱਧੂ ਦੇ ਕਤਲ ਦੀ ਸਾਜਿਸ਼ ਰਚੀ ਸੀ । ਪੰਜਾਬ ਪੁਲਿਸ ਵਲੋਂ ਇਸ ਮਾਮਲੇ ਨੂੰ ਲੈ ਕੇ ਕਈ ਗੈਂਗਸਟਰਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..