ਕਣਕ ਦਾ ਝਾੜ ਘੱਟ ਹੋਣ ਕਾਰਨ ਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੰਗਰੂਰ ਦੇ ਪਿੰਡ ਗੁਰਬਖ਼ਸ਼ਪੁਰਾ ਵਿਖੇ ਕਣਕ ਦਾ ਝਾੜ ਘੱਟ ਨਿਕਲਣ ਤੇ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਗੁਰਬਚਨ ਸਿੰਘ ਦੇ ਛੋਟੇ ਭਰਾ ਜੰਗੀਰ ਸਿੰਘ ਵੱਲੋਂ ਦਿਤੇ ਬਿਆਨਾਂ ਅਨੁਸਾਰ ਉਸ ਦਾ ਭਰਾ ਗੁਰਬਚਨ ਸਿੰਘ ਪਰਿਵਾਰ ’ਤੇ ਪਏ ਭਾਰੀ ਕਰਜ਼ੇ ਦੇ ਭਾਰ ਤੋਂ ਪ੍ਰੇਸ਼ਾਨ ਰਹਿੰਦਾ ਸੀ ਤੇ ਇਸ ਵਾਰ ਕਣਕ ਦਾ ਝਾੜ ਵੀ ਬਹੁਤ ਘੱਟ ਨਿਕਲਿਆ, ਜਿਸ ਕਰਕੇ ਉਸ ਨੇ ਖੇਤ ਜਾ ਕੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ, ਜਿਸ ਕਰਕੇ ਉਸ ਦੀ ਮੌਤ ਹੋ ਗਈ। ਕਿਸਾਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦਾ ਕਰਜ਼ਾ ਮੁਆਫ਼ ਕੀਤਾ ਜਾਵੇ ਅਤੇ ਮੁਆਵਜ਼ਾ ਦਿੱਤਾ ਜਾਵੇ।