ਕਰਜ਼ੇ ਤੋਂ ਦੁਖੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਕੜ ਵਿਖੇ ਇੱਕ ਨੌਜਵਾਨ ਕਿਸਾਨ ਵੱਲੋਂ ਕਰਜ਼ੇ ਤੋਂ ਦੁਖੀ ਹੋ ਕੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨਵਪ੍ਰੀਤ ਸਿੰਘ ਦੇ ਚਾਚਾ ਹਰਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ’ਤੇ 8 ਲੱਖ ਰੁਪਏ ਦਾ ਕਰਜ਼ਾ ਸੀ, ਜਿਸ ਕਰਕੇ ਉਹ ਪ੍ਰੇਸ਼ਾਨ ਰਹਿੰਦਾ ਸੀ। ਇਸੇ ਪਰੇਸ਼ਾਨੀ ਕਾਰਨ ਉਸ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨਵਪ੍ਰੀਤ ਸਿੰਘ ਦਾ ਇੱਕ ਸਾਲ ਪਹਿਲਾਂ ਵਿਆਹ ਹੋਇਆ ਸੀ। ਉਹ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ।