ਡਰੱਗ ਮਾਮਲੇ ‘ਚ ਸਜ਼ਾ ਭੁਗਤ ਰਹੇ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ ‘ਤੇ ਫੈਸਲਾ ਸੁਰੱਖਿਅਤ

by jaskamal

ਨਿਊਜ਼ ਡੈਸਕ (ਜਸਕਮਲ) : ਡਰੱਗ ਕੇਸ 'ਚ ਸਜ਼ਾ ਭੁਗਤ ਰਹੇ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ 'ਤੇ ਹਾਈਕੋਰਟ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਜਗਦੀਸ਼ ਭੋਲਾ ਨੇ ਪੰਜਾਬ-ਹਰਿਆਣਾ ਹਾਈਕੋਰਟ 'ਚ ਜ਼ਮਾਨਤ ਲਈ ਅਰਜ਼ੀ ਦਾਖ਼ਲ ਕੀਤੀ ਸੀ।

ਦੱਸ ਦਈਏ ਕਿ ਡਰੱਗ ਮਾਮਲੇ 'ਚ ਸਾਬਕਾ ਪੁਲਿਸ ਅਧਿਕਾਰੀ ਜਗਦੀਸ਼ ਭੋਲਾ NDPS ਐਕਟ ਤਹਿਤ 3 ਵੱਖ-ਵੱਖ ਮਾਮਲਿਆਂ 'ਚ ਸਜ਼ਾ ਭੁਗਤ ਰਿਹਾ ਹੈ ਤੇ ਉਹ ਈਡੀ ਮਾਮਲੇ 'ਚ 6 ਸਾਲ ਤੋਂ ਜੇਲ੍ਹ 'ਚ ਹੈ। ਬੁੱਧਵਾਰ ਜਗਦੀਸ਼ ਭੋਲਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਦੌਰਾਨ ਅਦਾਲਤ 'ਚ ਈਡੀ ਨੇ ਜ਼ਮਾਨਤ ਦਾ ਵਿਰੋਧ ਕੀਤਾ, ਜਿਸ ਪਿੱਛੋਂ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ।

ਜੇਕਰ ਈਡੀ ਮਾਮਲੇ 'ਚ ਜਗਦੀਸ਼ ਭੋਲਾ ਨੂੰ ਜ਼ਮਾਨਤ ਮਿਲ ਵੀ ਜਾਦੀ ਹੈ, ਤਾਂ ਵੀ ਉਸ ਨੂੰ ਜੇਲ੍ਹ 'ਚ ਹੀ ਰਹਿਣਾ ਪਵੇਗਾ। ਜ਼ਮਾਨਤ 'ਤੇ ਫੈਸਲਾ ਇਕ-ਦੋ ਦਿਨਾਂ 'ਚ ਆ ਸਕਦਾ ਹੈ।