ਤੁਰੰਤ ਵਾਪਸ ਲਿਤਾ ਜਾਵੇ BSF ਨੂੰ ਵਾਧੂ ਸ਼ਕਤੀਆਂ ਦੇਣ ਦਾ ਫੈਸਲਾ : CM ਚੰਨੀ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅੱਜ ਅਪੀਲ ਕਰਦਿਆਂ ਕਿਹਾ ਕਿ ਉਹ ਸਰਹੱਦਾਂ 'ਤੇ ਤਾਇਨਾਤ 50 ਕਿਲੋਮੀਟਰ ਦੇ ਦਾਇਰੇ 'ਚ BSF ਨੂੰ ਵਾਧੂ ਸ਼ਕਤੀਆਂ ਦੇਣ ਦੇ ਫੈਸਲੇ ਨੂੰ ਤੁਰੰਤ ਵਾਪਸ ਲੈ ਲੈਣ।

ਚੰਨੀ ਵੱਲੋਂ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਨ੍ਹਾਂ ਵੱਲੋਂ ਟਵੀਟ ਕਰਦਿਆਂ ਕੀਤਾ ਗਿਆ। ਟਵੀਟ 'ਚ ਉਨ੍ਹਾਂ ਕਿਹਾ ਕਿ ਮੈਂ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ 50 ਕਿਲੋਮੀਟਰ ਦੇ ਦਾਇਰੇ 'ਚ ਬੀ.ਐੱਸ.ਐੱਫ. ਨੂੰ ਵਾਧੂ ਸ਼ਕਤੀਆਂ ਦੇਣ ਦੇ ਭਾਰਤ ਸਰਕਾਰ ਦੇ ਇੱਕਪਾਸੜ ਫੈਸਲੇ ਦੀ ਸਖਤ ਨਿੰਦਾ ਕਰਦਾ ਹਾਂ, ਜੋ ਕਿ ਸੰਘਵਾਦ 'ਤੇ ਸਿੱਧਾ ਹਮਲਾ ਹੈ। ਮੈਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਬੇਨਤੀ ਕਰਦਾ ਹਾਂ ਕਿ ਇਸ ਤਰਕਹੀਣ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ।

More News

NRI Post
..
NRI Post
..
NRI Post
..