ਦਿੱਲੀ ਪੁਲਿਸ ਕਮਿਸ਼ਨਰ ਨੇ ਜਾਰੀ ਕੀਤੇ ਲੱਖਾ ਸਿਧਾਣਾ ਅਤੇ ਦੀਪ ਸਿੱਧੂ ਦੀ ਗ੍ਰਿਫਤਾਰੀ ਦੇ ਹੁਕਮ

by vikramsehajpal

ਨਵੀਂ ਦਿੱਲੀ (ਦੇਵ ਇੰਦਰਜੀਤ)- 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟ੍ਰੈਕਟਰ ਪਰੇਡ ’ਚ ਹੋਈ ਹਿੰਸਾ ’ਚ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੋਹਾਂ ਦੀ ਅਹਿਮ ਭੂਮਿਕਾ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਦਿੱਲੀ ’ਚ ਕਿਸਾਨਾਂ ਦੀ ਟ੍ਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਅਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਦੀਪ ਸਿੱਧੂ ’ਤੇ ਦੋਸ਼ ਲਾਇਆ ਹੈ।

ਓਧਰ ਸੀ.ਸੀ.ਟੀ.ਵੀ. ਫੁਟੇਜ਼ ਦੇ ਆਧਾਰ ’ਤੇ ਲਾਲ ਕਿਲ੍ਹੇ ’ਤੇ ਕੇਸਰੀ ਝੰਡਾ ਲਹਿਰਾਉਣ ਦੇ ਮਾਮਲੇ ਨੂੰ ਲੈ ਕੇ ਹੁਣ ਭਾਰਤੀ ਗ੍ਰਹਿ ਮੰਤਰਾਲਾ ਨੇ ਦਿੱਲੀ ਪੁਲਸ ਨੂੰ ਦੀਪ ਸਿੱਧੂ ਅਤੇ ਲੱਖਾ ਸਿਧਾਣਾ ਦੀ ਗ੍ਰਿਫਤਾਰੀ ਦੇ ਹੁਕਮ ਜਾਰੀ ਹੋ ਗਏ ਹਨ। ਕਿਸਾਨ ਜਥੇਬੰਦੀਆਂ ਨੇ ਵੀ ਦੋਸ਼ ਲਾਇਆ ਹੈ ਕਿ ਦੀਪ ਸਿੱਧੂ ਨੇ ਕਿਸਾਨਾਂ ਨੂੰ ਭੜਕਾਇਆ ਅਤੇ ਆਊਟਰ ਰਿੰਗ ਰੋਡ ਤੋਂ ਲਾਲ ਕਿਲ੍ਹੇ ਤੱਕ ਲੈ ਗਏ। ਇਸ ਤੋਂ ਇਲਾਵਾ ਲੱਖਾ ਸਿਧਾਣਾ ’ਤੇ ਵੀ ਟਰੈਕਟਰ ਪਰੇਡ ਦੌਰਾਨ ਹਿੰਸਾ ਭੜਕਾਉਣ ਦੇ ਦੋਸ਼ ਲੱਗੇ ਸਨ। ਹਾਲਾਂਕਿ ਦੀਪ ਅਤੇ ਲੱਖਾ ਆਪਣੇ ’ਤੇ ਲੱਗੇ ਦੋਸ਼ਾਂ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦ ਨੂੰ ਬੇਗੁਨਾਹ ਦੱਸ ਚੁੱਕੇ ਹਨ।