ਅੱਜ ਮਿਲ ਸਕਦੀ ਹੈ ਦੀਪ ਸਿੱਧੂ ਨੂੰ ਜਮਾਨਤ

by vikramsehajpal

ਦਿੱਲੀ,(ਦੇਵ ਇੰਦਰਜੀਤ) :26 ਜਨਵਰੀ ਨੂੰ ਦਿੱਲੀ ਦੇ ਲਾਲ ਕਿਲ੍ਹੇ ਤੇ ਹੋਈ ਹਿੰਸਾ ਵਿੱਚ ਮੁੱਖ ਮੁਲਜ਼ਮ ਵਜੋਂ ਗ੍ਰਿਫ਼ਤਾਰ ਦੀਪ ਸਿੱਧੂ ਨੇ ਦਿੱਲੀ ਦੀ ਅਦਾਲਤ ਵਿੱਚ ਜ਼ਮਾਨਤ ਅਰਜ਼ੀ ਦਾਖਲ ਕੀਤੀ ਹੈ। ਇਸ ਮਾਮਲੇ ਵਿੱਚ ਅੱਜ ਸੁਣਵਾਈ ਹੋਏਗੀ। ਪੰਜਾਬੀ ਐਕਟਰ ਦੀਪ ਸਿੱਧੂ ਤੇ ਦਿੱਲੀ ਹਿੰਸਾ ਲਈ ਪ੍ਰਦਰਸ਼ਨਕਾਰੀਆਂ ਨੂੰ ਭੜਕਾਉਣ ਦੇ ਇਲਜ਼ਾਮ ਹਨ।

ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਟੀਮ ਨੇ ਦੀਪ ਸਿੱਧੂ ਨੂੰ 8 ਫਰਵਰੀ ਨੂੰ ਹਰਿਆਣਾ ਦੇ ਕਰਨਾਲ ਬਾਈਪਾਸ ਤੋਂ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਸ ਨੂੰ 7 ਦਿਨਾਂ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਸੀ। ਇਸ ਮਗਰੋਂ ਪੁੱਛ ਪੜਤਾਲ 'ਚ ਦੀਪ ਸਿੱਧੂ ਨੇ ਦੱਸਿਆ ਕਿ ਉਸ ਦਾ ਕੋਈ ਵੀ ਬੁਰਾ ਇਰਾਦਾ ਨਹੀਂ ਸੀ ਅਤੇ ਬਾਕੀਆਂ ਵਾਂਗ ਉਹ ਵੀ ਉੱਥੇ ਚਲਾ ਗਿਆ ਸੀ।

ਗਣਤੰਤਰ ਦਿਵਸ ਵਾਲੇ ਦਿਨ ਕੌਮੀ ਰਾਜਧਾਨੀ ਵਿੱਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਅਤੇ ਪੁਲਿਸ ਮੁਲਾਜ਼ਮਾਂ ਵਿੱਚ ਝੜਪ ਹੋ ਗਈ ਸੀ। ਇਸ ਦੌਰਾਨ ਕੁਝ ਪ੍ਰਦਰਸ਼ਨਕਾਰੀ ਟਰੈਕਟਰਾਂ ਨਾਲ ਲਾਲ ਕਿਲ੍ਹੇ 'ਤੇ ਪਹੁੰਚ ਗਏ ਸੀ ਤੇ ਉੱਥੇ ਖਾਲਸਾਈ ਝੰਡਾ ਲਹਿਰਾ ਦਿੱਤਾ ਸੀ। ਹਿੰਸਾ ਵਿੱਚ ਲਗਪਗ 500 ਪੁਲਿਸ ਮੁਲਾਜ਼ਮ ਜ਼ਖਮੀ ਹੋਏ ਤੇ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਵੀ ਹੋਈ ਸੀ।

More News

NRI Post
..
NRI Post
..
NRI Post
..