ਦੀਪ ਸਿੱਧੂ ਮਾਮਲਾ : ਦੋਸ਼ੀ ਟਰੱਕ ਡਰਾਈਵਰ ਨੇ ਕਬੂਲੀ ਲਾਪਰਵਾਹੀ ਦੀ ਗੱਲ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੋ ਦਿਨ ਪਹਿਲਾਂ ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਹਾਦਸੇ ਦੌਰਾਨ ਮੌਤ ਹੋ ਗਈ ਸੀ। ਪੁਲਿਸ ਨੇ ਮੁਲਜ਼ਮ ਟਰਾਲਾ ਚਾਲਕ ਕਾਸਿਮ ਖਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਗ੍ਰਿਫਤਾਰੀ ਤੋਂ ਬਾਅਦ ਸੋਨੀਪਤ ਦੇ ਖਰਖੌਦਾ ਥਾਣੇ ਦੀ ਪੁਲਿਸ ਨੇ ਉਸ ਤੋਂ ਪੁੱਛਗਿੱਛ ਕੀਤੀ ਤਾਂ ਉਸ ਦਾ ਜਵਾਬ ਸੀ ਕਿ 'ਉਸ ਤੋਂ ਗਲਤੀ ਹੋਈ ਹੈ।' ਫਿਲਹਾਲ ਕੋਈ ਨਵਾਂ ਖੁਲਾਸਾ ਹੋਣ ਤੱਕ ਪੁਲਿਸ ਦੀਪ ਸਿੱਧੂ ਦੀ ਮੌਤ ਲਈ ਡਰਾਈਵਰ ਕਾਸਿਮ ਨੂੰ ਜ਼ਿੰਮੇਵਾਰ ਮੰਨ ਕੇ ਹੀ ਮਾਮਲੇ ਦੀ ਜਾਂਚ ਕਰ ਰਹੀ ਹੈ।

ਦੱਸ ਦੇਈਏ ਕਿ ਪੰਜਾਬੀ ਅਭਿਨੇਤਾ ਦੀਪ ਸਿੱਧੂ 15 ਫਰਵਰੀ ਦੀ ਸ਼ਾਮ ਨੂੰ ਆਪਣੀ ਪ੍ਰੇਮਿਕਾ ਰੀਨਾ ਰਾਏ ਉਰਫ ਰਾਜਵਿੰਦਰ ਕੌਰ ਨਾਲ ਸਕਾਰਪੀਓ 'ਚ ਕੇਐੱਮਪੀ ਰਾਹੀਂ ਦਿੱਲੀ ਤੋਂ ਪੰਜਾਬ ਜਾ ਰਿਹਾ ਸੀ। ਸੋਨੀਪਤ ਦੇ ਖਰਖੌਦਾ 'ਚ ਪਿਪਲੀ ਟੋਲ ਨੇੜੇ ਉਸ ਦੀ ਕਾਰ ਇਕ ਟਰਾਲੇ ਨਾਲ ਟਕਰਾ ਗਈ। ਇਸ ਦਰਦਨਾਕ ਹਾਦਸੇ 'ਚ ਦੀਪ ਦੀ ਮੌਤ ਹੋ ਗਈ, ਜਦਕਿ ਰੀਨਾ ਜ਼ਖਮੀ ਹੋ ਗਈ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ ਸੀ।

More News

NRI Post
..
NRI Post
..
NRI Post
..