ਹੁਣ 8 ਅਪ੍ਰੈਲ ਨੂੰ ਹੋਵੇਗੀ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ

by vikramsehajpal

ਦਿੱਲੀ,(ਦੇਵ ਇੰਦਰਜੀਤ) :ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਸੁਣਵਾਈ ਨਹੀਂ ਹੋ ਸਕੀ। ਦਿੱਲੀ ਦੀ ਇਕ ਅਦਾਲਤ ਨੇ ਮਾਮਲੇ ਦੀ ਸੁਣਵਾਈ ਮੁਲਤਵੀ ਕਰ ਦਿੱਤੀ ਗਈ ਸੀ।ਦਿੱਲੀ ਦੀ ਤੀਸ ਹਜ਼ਾਰੀ ਕੋਰਟ ਅੱਜ 26 ਜਨਵਰੀ ਨੂੰ ਲਾਲਕਿਲੇ ਉੱਤੇ ਤਿਰੰਗੇ ਦੇ ਅਪਮਾਨ ਵਿੱਚ ਜੇਲ੍ਹ ਵਿੱਚ ਬੰਦ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਉੱਤੇ ਸੁਣਵਾਈ ਹੋਈ। ਸੁਣਵਾਈ ਦੌਰਾਨ ਕੋਰਟ ਨੇ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਨੂੰ ਅੱਗੇ ਕਰ ਦਿੱਤਾ ਹੈ। ਹੁਣ ਸੁਣਵਾਈ 8 ਅਪ੍ਰੈਲ ਨੂੰ ਹੋਵੇਗੀ।

ਦੀਪ ਸਿੱਧੂ ਨੂੰ 9 ਫਰਵਰੀ ਨੂੰ ਕੀਤਾ ਗ੍ਰਿਫ਼ਤਾਰ।26 ਫਰਵਰੀ ਨੂੰ ਕੋਰਟ ਨੇ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ ਸੀ ਪਿਛਲੀ 23 ਫਰਵਰੀ ਨੂੰ ਕੋਰਟ ਨੇ ਦੀਪ ਸਿੱਧੂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਦੀਪ ਸਿੱਧੂ ਨੂੰ ਦਿੱਲੀ ਪੁਲਿਸ ਦੀ ਸਪੈਸ਼ਲ ਸੈਲ ਨੇ ਹਰਿਆਣਾ ਦੇ ਕਰਨਾਲ ਤੋਂ 9 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਦਿੱਲੀ ਪੁਲਿਸ ਨੇ ਕਿਹਾ ਸੀ ਕਿ ਦੀਪ ਸਿੱਧੂ ਦੇ ਵਿਰੁੱਧ ਵੀਡੀਓਗ੍ਰਾਫੀ ਦਾ ਸਬੂਤ ਹੈ। ਪੁਲਿਸ ਨੇ ਕਿਹਾ ਸੀ ਕਿ ਸਿੱਧੂ ਨੇ ਲੋਕਾਂ ਨੂੰ ਭੜਕਾਇਆ, ਜਿਸ ਦੇ ਚਲਦੇ ਲੋਕਾਂ ਨੇ ਜਨਤਕ ਜਾਇਦਾਦ ਨੂੰ ਨੁਕਸਾਨ ਪਹੁੰਚਿਆ। ਪੁਲਿਸ ਨੇ ਕਿਹਾ ਸੀ ਕਿ 26 ਜਨਵਰੀ ਨੂੰ ਟਰੈਕਟਰ ਰੈਲੀ ਦੌਰਾਨ ਨੇਮਾਂ ਦੀ ਉਲੰਘਣਾ ਕੀਤੀ ਗਈ।

31 ਮਾਰਚ ਨੂੰ ਦੀਪ ਸਿੱਧੂ ਦੀ ਜ਼ਮਾਨਤ ਪਟੀਸ਼ਨ ਵਧੀਕ ਸੈਸ਼ਨ ਜੱਜ ਦੀਪਕ ਡਬਾਸ ਦੀ ਕੋਰਟ ਵਿੱਚ ਲਿਸਟ ਕੀਤਾ ਗਿਆ ਸੀ। ਸੁਣਵਾਈ ਦੇ ਦੌਰਾਨ ਜਾਂਚ ਅਧਿਕਾਰੀ ਨੇ ਇਸ ਮਾਮਲੇ ਨੂੰ ਵਧੀਕ ਸੈਸ਼ਨ ਜੱਜ ਚਾਰੂ ਅਗਰਵਾਲ ਨੂੰ ਕੋਰਟ ਭੇਜਣ ਦੀ ਮੰਗ ਕੀਤੀ ਸੀ। ਜਾਂਚ ਅਧਿਕਾਰੀ ਨੇ ਕਿਹਾ ਸੀ ਕਿ ਇਸ ਮਾਮਲੇ ਦੇ ਸੱਤ ਸਹਿ ਮੁਲਜ਼ਮਾਂ ਨੂੰ ਵਧੀਕ ਸੈਸ਼ਨ ਜੱਜ ਚਾਰੂ ਅਗਰਵਾਲ ਦੀ ਕੋਰਟ ਨੇ ਜ਼ਮਾਨਤ ਦਿੱਤੀ ਹੈ। ਦੂਜੇ ਸਹਿ ਮੁਲਜ਼ਮ ਦੀ ਅਗਾਂਉ ਜ਼ਮਾਨਤ ਉਸੇ ਅਦਾਲਤ ਵਿੱਚ ਵਿਚਾਰ ਅਧੀਨ ਹੈ। ਉਸ ਦੇ ਬਾਅਦ ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਇਸ ਮਾਮਲੇ ਨੂੰ ਜ਼ਿਲ੍ਹਾ ਅਤੇ ਸੈਸ਼ਨ ਜੱਜ ਗਿਰੀਸ਼ ਕਥਾਪਲੀਆ ਦੀ ਕੋਰਟ ਵਿੱਚ ਭੇਜ ਦਿੱਤਾ ਤਾਂ ਜੋ ਇਸ ਜ਼ਮਾਨਤ ਪਟੀਸ਼ਨ ਉੱਤੇ ਕਿਹੜਾ ਕੋਰਟ ਸੁਣਵਾਈ ਕਰੇਗਾ ਇਸ ਦਾ ਫੈਸਲਾ ਹੋ ਸਕੇ।