ਨਵੀ ਦਿੱਲੀ (ਲਕਸ਼ਮੀ) : ਦੱਖਣੀ ਦਿੱਲੀ ਪੁਲਿਸ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਸਪੈਸ਼ਲ ਸਟਾਫ ਨੇ ਕਾਰਵਾਈ ਕਰਦਿਆਂ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਵੀ ਸੁਰੱਖਿਅਤ ਬਰਾਮਦ ਕੀਤਾ| ਜਿਨ੍ਹਾਂ ਵਿੱਚ ਇੱਕ ਛੇ ਮਹੀਨੇ ਦਾ ਬੱਚਾ ਵੀ ਸ਼ਾਮਲ ਹੈ ਜਿਸਨੂੰ 48 ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਕਰ ਲਿਆ ਗਿਆ।
ਪੁਲਿਸ ਦੇ ਵਿਸ਼ੇਸ਼ ਸਟਾਫ਼ ਨੇ ਨਵਜੰਮੇ ਬੱਚਿਆਂ ਦੀ ਚੋਰੀ ਅਤੇ ਤਸਕਰੀ ਵਿੱਚ ਸ਼ਾਮਲ ਇੱਕ ਰੈਕੇਟ ਦਾ ਪਰਦਾਫਾਸ਼ ਕੀਤਾ ਹੈ।ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦੇ 10 ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇੱਕ ਸਾਲ ਤੋਂ ਘੱਟ ਉਮਰ ਦੇ ਛੇ ਬੱਚਿਆਂ ਨੂੰ ਸੁਰੱਖਿਅਤ ਬਰਾਮਦ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਛੇ ਮਹੀਨੇ ਦੇ ਬੱਚੇ ਨੂੰ ਪੁਲਿਸ ਨੇ 48 ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਕਰ ਲਿਆ ਹੈ।



