ਦਿੱਲੀ ਕਮੇਟੀ ਦੀਆਂ ਚੋਣਾਂ ‘ਚ ਹੋਈ ਧਾਂਦਲੀ ਦਾ ਜਲਦ ਹੋਵੇਗਾ ਖੁਲਾਸਾ : ਸਰਨਾ

by jaskamal

 ਨਿਊਜ਼ ਡੈਸਕ : ਸ਼੍ਰੋਮਣੀ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਚੋਣਾਂ ’ਚ ਹੋਈ ਧਾਂਦਲੀ ਜਲਦ ਹੀ ਸੰਗਤ ਸਾਹਮਣੇ ਆਵੇਗੀ। ਕਾਰਜਕਾਰਨੀ ਚੋਣਾਂ ਦੌਰਾਨ ਹੋਈ ਧਾਂਦਲੀ ਨੂੰ ਸਾਹਮਣੇ ਲੈ ਕੇ ਆਉਣ ਲਈ ਸ਼੍ਰੋਮਣੀ ਅਕਾਲੀ ਦਲ ਦਿੱਲੀ ਤੇ ਹਰਵਿੰਦਰ ਸਿੰਘ ਸਰਨਾ ਨੇ ਸਾਂਝੇ ਤੌਰ ’ਤੇ ਦਿੱਲੀ ਹਾਈ ਕੋਰਟ ’ਚ ਪਟੀਸ਼ਨ ਦਾਇਰ ਕੀਤੀ ਸੀ। ਇਸ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਲੀ ਹਾਈ ਕੋਰਟ ਨੇ ਸਬੰਧਿਤ ਧਿਰਾਂ ਨੂੰ ਨੋਟਿਸ ਜਾਰੀ ਕਰ ਕੇ ਪਟੀਸ਼ਨ ਬਾਰੇ ਆਪਣਾ ਪੱਖ ਰੱਖਣ ਦੇ ਨਿਰਦੇਸ਼ ਦਿੱਤੇ ਹਨ।

ਦਿੱਲੀ ਵਿਖੇ ਪ੍ਰੈੱਸ ਵਾਰਤਾ ਦੌਰਾਨ ਸੰਬੋਧਨ ਕਰਦੇ ਹੋਏ ਸਰਨਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਡਾਇਰੈਕਟਰ ਵਲੋਂ ਕਰਵਾਈਆਂ ਗਈਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਨੀ ਚੋਣਾਂ ’ਚ ਨਿਯਮਾਂ ਦੀ ਭਾਰੀ ਅਣਦੇਖੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਬਗੈਰ ਅਧਿਕਾਰੀਆਂ ਅਤੇ ਪੁਲਸ ਦੀ ਮਿਲੀਭੁਗਤ ਤੋਂ ਸੰਭਵ ਹੀ ਨਹੀਂ।

More News

NRI Post
..
NRI Post
..
NRI Post
..